ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ, ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ 20 ਫਰਵਰੀ। ਇੱਕ ਰੋਜ਼ਾ ਚੈਂਪੀਅਨਸ ਟਰਾਫੀ ਵਿੱਚ ਭਾਰਤ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 228 ਦੌੜਾ ਬਣਾਈਆਂ। ਮੁਹੰਮਦ ਸ਼ਮੀ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਪੰਜ ਵਿਕਟਾਂ ਲਈਆਂ। ਜਵਾਬ ਵਿੱਚ ਬੱਲੇਬਾਜ਼ੀ ਕਰਦਿਆਂ ਭਾਰਤ ਵੱਲੋਂ ਸ਼ੁਮਨ ਗਿੱਲ ਨੇ ਨਾਬਾਦ ਸੈਂਕੜਾ ਮਾਰਿਆ। ਉਹਨਾਂ ਦਾ ਸਾਥ ਕੇਐਲ ਰਾਹੁਲ ਨੇ ਦਿੱਤਾ। ਸੁਭਮਨ ਗਿੱਲ ਮੈਨ ਆਫ਼ ਦਾ ਮੈਚ ਵੀ ਰਹੇ। ਭਾਰਤ ਦਾ ਅਗਲਾ ਮੈਚ ਐਤਵਾਰ ਨੂੰ ਪਾਕਿਸਤਾਨ ਨਾਲ ਹੋਵੇਗਾ।

CATEGORIES
Share This

COMMENTS

Wordpress (0)
Disqus (0 )
Translate