ਪੰਜਾਬੀ ਅਦਾਕਾਰਾ ਸੋਨੀਆ ਮਾਨ ਆਪ ਵਿੱਚ ਹੋਈ ਸ਼ਾਮਿਲ

ਚੰਡੀਗੜ੍ਹ 23 ਫਰਵਰੀ ਪੰਜਾਬੀ ਮਾਡਲ ਤੇ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਉਨਾਂ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ। ਦੱਸਣ ਯੋਗ ਹੈ ਕਿ ਸੋਨੀਆ ਮਾਨ ਨੇ ਮਾਡਲਿੰਗ ਦੀ ਦੁਨੀਆਂ ਵਿੱਚ ਤੇ ਅਦਾਕਾਰੀ ਵਿੱਚ ਵਿਸ਼ੇਸ਼ ਪਹਿਚਾਣ ਬਣਾਈ ਹੋਈ ਹੈ। ਕਿਸਾਨੀ ਅੰਦੋਲਨ ਦੌਰਾਨ ਵੀ ਉਨਾਂ ਦਾ ਵੱਡਾ ਸਹਿਯੋਗ ਰਿਹਾ। ਸੋਨੀਆ ਮਾਨ ਨੇ ਹੁਣ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਲਈ ਹੈ ਤੇ ਉਨਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਸਿਆਸਤ ਸ਼ੁਰੂ ਕਰ ਦਿੱਤੀ।

CATEGORIES
Share This

COMMENTS

Wordpress (0)
Disqus (0 )
Translate