ਘੱਟਿਆਂ ਵਾਲੀ ਬੋਦਲਾ ਵਿਖੇ ਬਣਨ ਵਾਲੇ ਵਾਟਰ ਵਰਕਸ ਦੇ ਟ੍ਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ

ਫਾਜਿ਼ਲਕਾ, 18 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਉਪਲਬੱਧਤਾ ਲਈ ਜਿ਼ਲ੍ਹੇ ਦੇ ਪਿੰਡ ਘੱਟਿਆਂ ਵਾਲੀ ਬੋਦਲਾ ਵਿਖੇ ਨਹਿਰੀ ਪਾਣੀ ਤੇ ਅਧਾਰਤ ਮੈਗਾ ਵਾਟਰ ਵਰਕਸ ਬਣਾਇਆ ਜਾ ਰਿਹਾ ਹੈ। ਇਸ ਦੇੇ ਟਰੀਟਮੈਂਟ ਪਲਾਂਟ ਦੀ ਉਸਾਰੀ ਦੀ ਸ਼ੁਰੂਆਤ ਅੱਜ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਰਵਾਈ।
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਨੇ ਦੱਸਿਆ ਕਿ ਇਸ ਵਾਟਰ ਵਰਕਸ ਤੋਂ ਜਲਾਲਾਬਾਦ, ਫਾਜਿ਼ਲਕਾ ਅਤੇ ਅਰਨੀਵਾਲਾ ਖੇਤਰ ਦੇ 205 ਪਿੰਡਾਂ ਨੂੰ ਸਾਫ ਪਾਣੀ ਉਪਲਬੱਧ ਕਰਵਾਇਆ ਜਾਵੇਗਾ। ਇਸ ਲਈ ਨਹਿਰੀ ਪਾਣੀ ਗੰਗ ਕਨਾਲ ਤੋਂ ਲਿਆ ਜਾਵੇਗਾ। ਇੱਥੋਂ ਫਾਜਿ਼ਲਕਾ ਬਲਾਕ ਦੇ 74, ਅਰਨੀਵਾਲਾ ਬਲਾਕ ਦੇ 9 ਅਤੇ ਜਲਾਲਾਬਾਦ ਦੇ 122 ਪਿੰਡਾਂ ਨੂੰ ਪਾਣੀ ਸਪਲਾਈ ਹੋਵੇਗਾ। ਇਹ ਪ੍ਰੋਜੈਕਟ 2024 ਵਿਚ ਬਣ ਕੇ ਤਿਆਰ ਹੋਵੇਗਾ। ਇਸ ਨਾਲ ਲੋਕਾਂ ਦੀ ਵੱਡੀ ਮੰਗ ਪੂਰੀ ਹੋਵੇਗਾ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਇਸ ਸਰਹੱਦੀ ਜਿ਼ਲ੍ਹੇ ਵਿਚ ਧਰਤੀ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ ਹੈ ਜਦ ਕਿ ਸਾਰੇ ਪਿੰਡਾਂ ਤੱਕ ਬਾਰਾਮਾਸੀ ਨਹਿਰਾਂ ਦਾ ਪਾਣੀ ਨਹੀਂ ਪਹੁੰਚਦਾ ਹੈ। ਇਸ ਲਈ ਨਹਿਰੀ ਪਾਣੀ ਅਧਾਰਤ ਇਹ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਨਾਲ ਲੋਕਾਂ ਨੂੰ ਸਾਫ ਅਤੇ ਸੁੱਧ ਪੀਣ ਦਾ ਪਾਣੀ ਮਿਲੇਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਸਮਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਿਰਮਾਣ ਤੇ ਕੋਈ 240 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਦੀ ਸਮੱਰਥ 34 ਐਮਐਲਡੀ ਹੋਵੇਗੀ।ਇੱਥੋ 42406 ਘਰਾਂ ਵਿਚ ਰਹਿੰਦੇ 235114 ਲੋਕਾਂ ਨੂੰ ਸਾਫ ਪੀਣ ਦਾ ਪਾਣੀ ਸਪਲਾਈ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਵਿਚ ਅਜਿਹਾ ਹੀ ਇਕ ਹੋਰ ਵਾਟਰ ਵਰਕਸ ਪਿੰਡ ਪੱਤਰੇਵਾਲਾ ਵਿਖੇ ਬਣ ਰਿਹਾ ਹੈ। ਇਸ ਮੌਕੇ ਪਿੰਡ ਦੇ ਪਤਵੰਤਿਆਂ ਤੋਂ ਇਲਾਵਾ ਵਿਭਾਗੀ ਅਧਿਕਾਰੀ ਅਤੇ ਸ੍ਰੀ ਸਾਜਨ ਖੇੜਾ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate