ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਭੇਜਿਆ ਪੱਤਰ, ਜਮੀਨਾਂ ਦੀ ਰਜਿਸਟਰੀ ਵਿੱਚ ਬਰਦਾਸ਼ਤ ਨਹੀਂ ਹੋਵੇਗੀ ਰਿਸ਼ਵਤਖੋਰੀ

ਭਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦੀ ਸਖਤੀ

ਚੰਡੀਗੜ੍ਹ 24 ਫਰਵਰੀ ਭ੍ਰਿਸ਼ਟਾਚਾਰ ਖਿਲਾਫ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕਾਰਨ ਬੀਤੇ ਦਿਨੀ ਸ਼੍ਰੀ ਮੁਕਤਸਰ ਸਾਹਿਬ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਰਕਾਰ ਵੱਲੋਂ ਸਖਤ ਹਦਾਇਤ ਕੀਤੀ ਗਈ ਹੈ ਕਿ ਜਮੀਨਾਂ ਦੀ ਰਜਿਸਟਰੀ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਸਾਫ ਕਰ ਦਿੱਤਾ ਹੈ ਕਿ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਖੋਰੀ ਨਾ ਹੋਵੇ ਇਸਨੂੰ ਯਕੀਨੀ ਬਣਾਇਆ ਜਾਵੇ। ਦੱਸਣ ਯੋਗ ਹੈ ਕਿ ਮਾਲ ਵਿਭਾਗ ਵਿੱਚ ਚਲਦੀ ਰਿਸ਼ਵਤ ਖੋਰੀ ਦੀ ਚਰਚਾ ਪਿਛਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ। ਪਰ ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਸ ਸਬੰਧ ਵਿੱਚ ਪੂਰੀ ਸਖਤੀ ਕੀਤੀ ਹੋਈ ਹੈ। ਪਿਛਲੇ ਦਿਨੀ ਤਹਿਸੀਲਾਂ ਵਿੱਚ ਕੈਮਰੇ ਲਾ ਦਿੱਤੇ ਗਏ ਤੇ ਹੁਣ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖਤ ਹਦਾਇਤ ਜਾਰੀ ਕਰ ਦਿੱਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate