ਸਿੱਖਾਂ ਨੂੰ ਲੰਬੇ ਸਮੇਂ ਬਾਅਦ ਅੱਜ ਇਨਸਾਫ ਮਿਲਿਆ-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਚੰਡੀਗੜ੍ਹ 25 ਫਰਵਰੀ। ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇੱਕ ਮਾਮਲੇ ਦੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੇ ਪ੍ਰਤੀਕਿਰਿਆ ਦਿੰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਲੰਬੇ ਸਮੇਂ ਬਾਅਦ ਸਿੱਖਾਂ ਨੂੰ ਇੱਕ ਹੱਦ ਤੱਕ ਇਨਸਾਫ ਮਿਲਿਆ ਹੈ। ਉਹਨਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਕਾਂਗਰਸ ਵੱਲੋਂ ਕੇਸ ਤੱਕ ਬੰਦ ਕਰ ਦਿੱਤੇ ਗਏ ਸਨ। ਸੱਜਣ ਕੁਮਾਰ ਨੂੰ ਮਿਲੀ ਇਹ ਸਜ਼ਾ ਹਾਲੇ ਘੱਟ ਹੈ, ਉਸ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ ਸੀ। ਅੱਜ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦੇ ਹਿਰਦੇ ਸ਼ਾਂਤ ਹੋਏ ਹਨ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨਾਂ ਨੇ ਕਾਂਗਰਸ ਵੱਲੋਂ ਬੰਦ ਕੀਤੇ ਗਏ ਕੇਸ ਦੁਬਾਰਾ ਖੋਲੇ ਤੇ ਇਸੇ ਕਰਕੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹੁਣ ਸਜ਼ਾ ਮਿਲ ਰਹੀ ਹੈ।

CATEGORIES
TAGS
Share This

COMMENTS

Wordpress (0)
Disqus (0 )
Translate