ਖੇਤੀਬਾੜੀ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਖੇਤੀਬਾੜੀ ਸਿਖਲਾਈ ਕੈਂਪ ਦਾ ਆਯੋਜਨ

ਅਬੋਹਰ 25 ਫਰਵਰੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਦਾਨੇਵਾਲਾ ਸਤਕੋਸ਼ੀ ਵਿਖੇ ਖੇਤੀਬਾੜੀ ਸਿਖਲਾਈ ਕੈਂਪ ਲਗਾਇਆ ਗਿਆ। ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫਸਰ ਸੁਨੀਤਾ ਨੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਬਾਰੇ ਦੱਸਿਆ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਅਬੋਹਰ ਤੋਂ ਪਹੁੰਚੇ ਡਾ. ਜਗਦੀਸ਼ ਅਰੋੜਾ ਨੇ ਬਾਗਬਾਨ ਕਿਸਾਨਾਂ ਨੂੰ ਬਾਗਬਾਨੀ ਫਸਲਾਂ ਦੀ ਸਾਂਭ ਸੰਭਾਲ ਕੀਟ ਪ੍ਰਬੰਧਨ ਅਤੇ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬਲਾਕ ਖੇਤੀਬਾੜੀ ਅਫਸਰ ਖੂਈਆ ਸਰਵਰ ਡਾ. ਪਰਮਿੰਦਰ ਸਿੰਘ ਧੰਜੂ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਪਿਛਲੇ ਸੀਜ਼ਨ ਦੀਆਂ ਨਰਮੇ ਦੀਆਂ ਛਟੀਆਂ ਨੂੰ ਝਾੜ ਕੇ ਰੱਖਣ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਢੀ ਤੋਂ ਬਚਾਇਆ ਜਾ ਸਕੇ।

ਇਸ ਕੈਂਪ ਵਿੱਚ ਅਜੇ ਪਾਲ ਖੇਤੀਬਾੜੀ ਵਿਕਾਸ ਅਫਸਰ ਜਸਪ੍ਰੀਤ ਕੌਰ, ਖੇਤੀਬਾੜੀ ਸਬ ਇੰਸਪੈਕਟਰ ਪ੍ਰਦੀਪ ਕੁਮਾਰ, ਸ. ਕਿੰਗਪਾਲ ਸਿੰਘ ਸਰਪੰਚ, ਸ. ਬਲਵੰਤ ਸਿੰਘ ਮੈਂਬਰ ਪੰਚਾਇਤ ਤੋਂ ਇਲਾਵਾ ਅਗਾਂਹਵਧੂ ਕਿਸਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

CATEGORIES
Share This

COMMENTS

Wordpress (0)
Disqus (0 )
Translate