ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ, ਬਸ ਪ੍ਰਤਿਭਾ ਨੂੰ ਨਿਖਾਰਨ ਦੀ ਲੋੜ-ਡਾ. ਸੇਨੂੰ ਦੁੱਗਲ

ਵੱਖ—ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 21 ਜਨਵਰੀ
ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਹੜੀ ਧੀਆਂ ਦੀ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿਚ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਬਾਲੜੀਆਂ ਨਾਲ ਲੋਹੜੀ ਮਨਾਈ ਗਈ।
ਲੋਹੜੀ ਮਨਾਉਣ ਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਜਿੰਦਗੀ *ਚ ਅਗੇ ਵਧ ਰਹੀਆਂ ਹਨ ਤੇ ਉਚੀਆਂ—ਉਚੀਆਂ ਪਦਵੀਆਂ ਹਾਸਲ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਿੰਨਾਂ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆ ਨੂੰ ਆਪਦੀਆਂ ਧੀਆਂ *ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਉਨ੍ਹਾਂ ਕਿਹਾ ਕਿ ਧੀਆਂ ਨਾਲ ਲੋਹੜੀ ਮਨਾਂ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ 11 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਵੱਖ—ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦੀਪੀਕਾ, ਹਿਮਾਂਸ਼ੀ, ਸਮਰਿਧੀ ਜ਼ੁਨੇਜਾ, ਸੁਮਨਪ੍ਰੀਤ ਕੌਰ, ਰੀਤੂ, ਹੇਮਲਤਾ ਨੂੰ ਸਨਮਾਨਿਆ।ਆਪਣੇ ਪੈਰਾਂ *ਤੇ ਖੜੇ ਹੋ ਕੇ ਆਪਣੇ ਪਰਿਵਾਰਕ ਵਿਚ ਆਮਦਨ ਦਾ ਸਹਾਰਾ ਬਣਕੇ ਸਵੈ ਸਹਾਇਤਾ ਸਮੂਹ ਵਿਚ ਵਧੀਆ ਕਾਰਗੁਜਾਰੀ ਵਾਲੇ ਜਾਗ੍ਰਤੀ, ਬਾਬਾ ਭੁਮਨਸ਼ਾਹ ਜੀ ਅਤੇ ਮਾਤਾ ਗੁਜਰੀ ਸਵੈ ਸਹਾਇਤਾ ਸਮੁਹ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਹਾਜਰੀਨ ਨੂੰ ਧੀਆਂ ਦੀ ਰਾਖੀ, ਧੀਆਂ ਨੂੰ ਉਚਾਈਆਂ ਵੱਲ ਲਿਜਾਉਣ, ਲੜਕਾ—ਲੜਕੀ ਦੇ ਭੇਦਭਾਵ ਨੂੰ ਖਤਮ ਕਰਨ ਦਾ ਸੰਕਲਪ ਦਿਵਾਈਆ।ਇਸ ਦੌਰਾਨ ਲੜਕੀਆਂ ਵੱਲੋਂ ਗਿੱਧਾ ਵੀ ਪੇਸ਼ ਕੀਤਾ ਗਿਆ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵਿਖੇ ਪੌਦਾ ਵੀ ਲਗਾਇਆ ਗਿਆ।
ਇਸ ਮੌਕੇ ਧੀਆਂ ਵੱਲੋਂ ਲੋਹੜੀ ਦੇ ਤਿਉਹਾਰ ਨਾਲ ਸਬੰਧਤ ਬੋਲੀਆਂ ਪਾਈਆਂ ਗਈਆਂ ਜਿਸ ਦੀ ਡਿਪਟੀ ਕਮਿਸ਼ਨਰ ਵੱਲੋ ਖੂਬ ਸ਼ਲਾਘਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਮੈਡਮ ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੂ ਆਦਿ ਹੋਰ ਅਧਿਕਾਰੀ ਤੇ ਕਰਮਚਾਰੀ ਮੌਜ਼ੂਦ ਸਨ।

CATEGORIES
Share This

COMMENTS

Wordpress (0)
Disqus (0 )
Translate