ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ 4 ਮਾਰਚ। ICC ਚੈਂਪੀਅਨਸ ਟਰਾਫੀ 2025 ਵਿੱਚ ਭਾਰਤ ਨੇ ਆਸਟਰੇਲੀਆ ਨੂੰ ਸੈਮੀਫਾਈਨਲ ਮੁਕਾਬਲੇ ਦੌਰਾਨ 4 ਵਿਕਟਾਂ ਨਾਲ ਹਰਾਇਆ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 264 ਦੌੜਾਂ ਬਣਾਈਆਂ। ਜਵਾਬ ਵਿੱਚ ਖੇਡਦਿਆਂ ਭਾਰਤ ਵਲੋਂ ਵਿਰਾਟ ਕੋਹਲੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 84 ਦੌੜਾਂ ਬਣਾਈਆਂ। ਹਾਰਦਿਕ ਪਾਂਡਿਆਂ ਨੇ ਕੁਝ ਹੀ ਗੇਂਦਾਂ ਵਿੱਚ ਤਿੰਨ ਛੱਕਿਆਂ ਦੀ ਮਦਦ ਨਾਲ 28 ਦੌੜਾਂ ਬਣਾਈਆਂ। KL ਰਾਹੁਲ ਨੇ ਸ਼ਾਨਦਾਰ 42 ਦੌੜਾਂ ਬਣਾਈਆਂ। ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।

CATEGORIES ਖੇਡਾਂ