ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਫਾਜ਼ਿਲਕਾ, 25 ਜਨਵਰੀ
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ। ਇਸੇ ਤਹਿਤ ਵਿਧਾਇਕ ਬਲੂਆਣਾ ਵੱਲੋਂ ਹਲਕੇ ਦੇ ਪਿੰਡ ਬੁਜੀਦਪੁਰ ਭੋਮਾ ਵਿਖੇ ਨਵੀ ਜੋੜ ਸੜਕ ਪਿੰਡ ਬੁਜੀਦਪੁਰ ਭੋਮਾ ਤੋਂ ਬਿਸ਼ਨਪੁਰਾ ਦੀ ਉਸਾਰੀ ਮੁਕੰਮਲ ਹੋਣ ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿਖੇ ਨਵੀ ਬਣੀ ਪਿੰਡ ਦੀ ਸੜਕ ਅਤੇ ਇੰਟਰਲੋਕ ਗਲ਼ੀ ਦਾ ਉਦਘਾਟਨ ਕੀਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਇਸ ਮੌਕੇ ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ। ਇਸ ਦੌਰਾਨ ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰ ਨਰਾਇਣਪੁਰਾ ਵਿਖੇ ਮੀਟਿੰਗ ਕੀਤੀ ਅਤੇ ਪਿੰਡ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੰਜਾਬ ਮੰਡੀ ਬੋਰਡ ਫਾਜ਼ਿਲਕਾ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।