ਬਿਕਰਮ ਮਜੀਠੀਆ ਨੇ ਸੁਖਬੀਰ ਬਾਦਲ ਦੀ ਪਿੱਠ ‘ਚ ਛੁਰਾ ਮਾਰਿਆ-ਬਲਵਿੰਦਰ ਸਿੰਘ ਭੂੰਦੜ

ਚੰਡੀਗੜ੍ਹ 8 ਮਾਰਚ। ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀ ਧੜੇਬੰਦੀ ਉਭਰ ਕੇ ਸਾਹਮਣੇ ਆਈ ਹੈ ਇੱਕ ਪਾਸੇ ਬਿਕਰਮ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿੰ ਕਮੇਟੀ ਵੱਲੋਂ ਜਥੇਦਾਰਾਂ ਨੂੰ ਹਟਾਏ ਜਾਣ ਦੇ ਫੈਸਲੇ ਤੇ ਇਸ ਸਹਿਮਤੀ ਪ੍ਰਗਟ ਕੀਤੀ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਸ.ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਸ ਬਿਕਰਮ ਸਿੰਘ ਮਜੀਠੀਆ ਚੰਗੀ ਤਰਾਂ ਜਾਣਦੇ ਹਨ।ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ। ਸ.ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਸ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।ਸਵ: ਸ.ਪ੍ਰਕਾਸ਼ ਸਿੰਘ ਜੀ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈ ਕੇ ਸ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।ਮੈਂ ਫਿਰ ਸ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ। ਸ ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਸ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

CATEGORIES
TAGS
Share This

COMMENTS

Wordpress (0)
Disqus ( )
Translate