ਮੁੱਖ ਮੰਤਰੀ ਨਾਇਬ ਸਿੰਘ ਸੈਣੀ 17 ਮਾਰਚ ਨੂੰ ਪੇਸ਼ ਕਰਨਗੇ ਸੂਬੇ ਦਾ ਬਜਟ
ਚੰਡੀਗੜ੍ਹ 10 ਮਾਰਚ। ਅੱਜ ਹਰਿਆਣਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਸੀ। ਇਸ ਦੌਰਾਨ ਵਿਧਾਨ ਸਭਾ ‘ਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਵੱਲੋਂ 7 ਮਾਰਚ ਨੂੰ ਦਿੱਤੇ ਗਏ ਸੰਬੋਧਨ ਦੀ ਚਰਚਾ ਚੱਲੀ ਅਤੇ ਇਹ ਚਰਚਾ 13 ਮਾਰਚ ਤੱਕ ਜਾਰੀ ਰਹੇਗੀ। ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਵਿਧਾਇਕਾਂ ਨੇ ਸੂਬਾ ਸਰਕਾਰ ਨੂੰ ਸਵਾਲ ਪੁੱਛੇ।
ਸਿਫ਼ਰ ਕਾਲ ਦੌਰਾਨ ਸਪੀਕਰ ਹਰਵਿੰਦਰ ਕਲਿਆਣ ਨੇ ਕਿਹਾ ਕਿ ਵਿਧਾਇਕਾਂ ਨੇ ਕਈ ਵਾਰ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਦਿੱਤਾ ਜਾਣ ਵਾਲਾ ਤਿੰਨ ਮਿੰਟ ਦਾ ਸਮਾਂ ਵਧਾਇਆ ਜਾਵੇ, ਇਸ ਨੂੰ ਧਿਆਨ ‘ਚ ਰੱਖਦੇ ਹੋਏ, ਹੁਣ ਇਹ ਸਮਾਂ ਵਧਾ ਕੇ ਪੰਜ ਮਿੰਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਮੈਂਬਰਾਂ ਨੂੰ ਵੀ ਘੱਟ ਸਮੇਂ ‘ਚ ਜਨਤਕ ਹਿੱਤਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸਪੀਕਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਨਾਇਬ ਸੈਣੀ 17 ਮਾਰਚ ਨੂੰ ਵਿੱਤ ਮੰਤਰੀ ਵਜੋਂ ਪਹਿਲੀ ਵਾਰ ਲਗਭਗ 1.98 ਲੱਖ ਕਰੋੜ ਰੁਪਏ ਦਾ ਰਾਜ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ 2024 ‘ਚ, ਤਤਕਾਲੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਖੱਟਰ ਨੇ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ
