ਵਿਧਾਇਕ ਗੋਲਡੀ ਮੁਸਾਫਰ ਨੇ ਪਿੰਡ ਮਲੂਕਪੁਰਾ ਵਿਖੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

ਬੱਲੂਆਣਾ 28 ਜਨਵਰੀ (ਸਚਵੀਰ ਸਿੰਘ)
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿਖੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ, ਸਮੂਹ ਗ੍ਰਾਮ ਪੰਚਾਇਤ ਮਲੂਕਪੁਰਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵੱਲੋਂ ਪਿੰਡ ਮਲੂਕਪੁਰ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।

CATEGORIES
Share This

COMMENTS

Wordpress (0)
Disqus (1 )
Translate