ਓਲੰਪੀਅਨ ਅਵਨੀਤ ਕੌਰ ਸਿੱਧੂ ਫਾਜ਼ਿਲਕਾ ਦੇ ਨਵੇਂ ਐਸ.ਐਸ.ਪੀ.ਬਣੇ

ਅਬੋਹਰ (ਦਾ ਪੋਸਟਮੇਲ ਬਿਊਰੋ)
ਓਲੰਪੀਅਨ ਅਵਨੀਤ ਕੌਰ ਸਿੱਧੂ ਫਾਜ਼ਿਲਕਾ ਦੇ ਨਵੇਂ ਐਸ.ਐਸ.ਪੀ. ਹੋਣਗੇ। ਇਸ ਤੋਂ ਪਹਿਲਾ ਉਹ ਬਤੌਰ ਐਸ.ਐਸ.ਪੀ. ਫਰੀਦਕੋਟ ਤੇ ਐਸ.ਐਸ.ਪੀ. ਮਾਲੇਰਕੋਟਲਾ ਸੇਵਾਵਾਂ ਨਿਭਾ ਚੁੱਕੇ ਹਨ। ਉਹ ਐਸ.ਐਸ.ਪੀ. ਵਜੋਂ ਸੇਵਾਵਾਂ ਨਿਭਾਉਣ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਓਲੰਪੀਅਨ ਹੈ।
ਸ. ਅੰਮ੍ਰਿਤਪਾਲ ਸਿੰਘ ਸਿੱਧੂ ਤੇ ਸਰਦਾਰਨੀ ਇੰਦਰਜੀਤ ਕੌਰ ਦੀ ਸਪੁੱਤਰੀ ਅਵਨੀਤ ਕੌਰ ਸਿੱਧੂ ਨਿਸ਼ਾਨੇਬਾਜ਼ ਹੈ ਜਿਸ ਨੇ 10 ਮੀਟਰ ਏਅਰ ਰਾਈਫਲ ਵਿੱਚ 2008 ਦੀਆਂ ਬੀਜਿੰਗ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਸੀ। ਓਲੰਪਿਕਸ ਵਿੱਚ ਹਿੱਸਾ ਲੈਣ ਵਾਲੀ ਉਹ ਪੰਜਾਬ ਦੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਹੈ। ਅਵਨੀਤ ਕੌਰ ਸਿੱਧੂ ਨੇ 2006 ਵਿੱਚ ਮੈਲਬਰਨ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਤੇ ਚਾਂਦੀ ਅਤੇ ਦੋਹਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ।
ਏਸ਼ੀਅਨ ਚੈਂਪੀਅਨਸ਼ਿਪ, ਵਿਸ਼ਵ ਪੁਲਿਸ ਖੇਡਾਂ ਸਣੇ ਕਈ ਕੌਮਾਂਤਰੀ ਤੇ ਕੌਮੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤਣ ਵਾਲੀ ਅਵਨੀਤ ਕੌਰ ਸਿੱਧੂ ਨੂੰ ਭਾਰਤ ਸਰਕਾਰ ਨੇ ਅਰਜੁਨਾ ਐਵਾਰਡ ਤੇ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤ ਕੌਰ ਸਿੱਧੂ ਫਾਜ਼ਿਲਕਾ ਵਿਖੇ ਬਤੌਰ ਐਸ ਪੀ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੇ ਜ਼ਿਲ੍ਹਾ ਪੁਲਿਸ ਮੁਖੀ ਫਾਜ਼ਿਲਕਾ ਲੱਗਣ ਤੇ ਫਾਜ਼ਿਲਕਾ ਜ਼ਿਲੇ ਦੇ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate