ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਸੰਪਰਕ ਪ੍ਰੋਜੈਕਟ ਤਹਿਤ ਅਬੋਹਰ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ

ਸਾਡਾ ਸਮਾਜ ਸਾਡਾ ਪਰਿਵਾਰ ਤੇ ਪਰਿਵਾਰ ਦੀ ਭਲਾਈ ਸਾਡੀ ਮੁੱਖ ਤਰਜੀਹ-ਆਈਜੀ ਬਲਜੋਤ ਸਿੰਘ ਰਾਠੌੜ
ਲੋਕਾਂ ਦਾ ਸਾਥ ਜਰੂਰੀ, ਕਾਨੂੰਨ ਮੁਤਾਬਕ ਹੋਵੇਗੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ-ਐਸਐਸਪੀ ਵਰਿੰਦਰ ਸਿੰਘ ਬਰਾੜ
ਨਸ਼ਾ ਤਸਕਰਾਂ ਖਿਲਾਫ ਹੋ ਰਹੀਆਂ ਗਤੀਵਿਧੀਆਂ ਦਾ ਦਿਖ ਰਿਹਾ ਅਸਰ-ਅਰੁਨ ਨਾਰੰਗ
ਅਬੋਹਰ, 27 ਮਾਰਚ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਲੀਕੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਸਵਪਨ ਸ਼ਰਮਾ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਸੰਪਰਕ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਅੱਜ ਅਬੋਹਰ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ ਕਰਵਾਇਆ ਗਿਆ। ਇਸ ਦੌਰਾਨ ਆਈ ਜੀ ਬਲਜੋਤ ਸਿੰਘ ਰਾਠੌੜ ਨੇ ਵਿਸ਼ੇਸ਼ ਤੌਰ *ਤੇ ਸ਼ਿਰਕਤ ਕੀਤੀ । ਉਨ੍ਹਾਂ ਨਾਲ ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਅਤੇ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਵੀ ਮੌਜੂਦ ਸਨ।
ਇਸ ਦੌਰਾਨ ਸਾਬਕਾ ਵਿਧਾਇਕ ਸ੍ਰੀ ਅਰੁਨ ਨਾਰੰਗ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਅਸਰ ਦੇਖਣ ਨੁੰ ਮਿਲ ਰਿਹਾ ਹੈ, ਉਨ੍ਹਾਂ ਇਹ ਕਾਰਵਾਈਆਂ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਲਈ ਕਿਹਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਨਸ਼ੇ ਦੇ ਕੋਹੜ ਤੋਂ ਮੁਕੰਮਲ ਤੌਰ *ਤੇ ਸਾਡੇ ਸਮਾਜ ਨੂੰ ਰਾਹਤ ਮਿਲੇ।
ਇਸ ਮੌਕੇ ਆਈਜੀ ਬਲਜੋਤ ਸਿੰਘ ਰਾਠੌੜ ਨੇ ਸੰਪਰਕ ਪ੍ਰੋਜੈਕਟ ਬਾਰੇ ਬੋਲਦਿਆਂ ਕਿਹਾ ਕਿ ਇਕ ਦੂਜੇ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖਿਲਾਫ ਲੜਾਈ ਲੜਦਿਆਂ ਨਸ਼ੇ ਨੂੰ ਜੜੋ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਮਾਜ ਸਾਡਾ ਪਰਿਵਾਰ ਹੈ ਤੇ ਪਰਿਵਾਰ ਦੀ ਭਲਾਈ ਸਾਡੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਧੀਆਂ, ਪੁੱਤ ਜੋ ਕਿ ਸਾਡਾ ਭਵਿਖ ਹਨ ਜੋ ਕਿ ਕੱਲ ਨੂੰ ਸਾਡੇ ਦੇਸ਼ ਦੇ ਸੂਰਮੇ ਵਜੇ ਕਹਾਉਣਗੇ, ਦੁਸ਼ਮਣਾਂ ਵੱਲੋਂ ਨਸ਼ੇ ਦਾ ਸਹਾਰਾ ਲੈ ਕੇ ਸਾਡੀ ਨੋਜਵਾਨ ਪੀੜ੍ਹੀ ਨੂੰ ਗਲਤ ਰਾਹ ਵੱਲ ਲਿਜਾਇਆ ਜਾ ਰਿਹਾ ਹੈ ਜੋ ਕਿ ਸਹਿਣਯੋਗ ਨਹੀਂ ਹੈ, ਪਰ ਹੁਣ ਪੰਜਾਬ ਸਰਕਾਰ ਤੇ ਪੁਲਿਸ ਹੁਣ ਨਸ਼ਾ ਤਸਕਰਾਂ ਨੂੰ ਖਦੇੜਨ ਵਿਚ ਜੁੱਟ ਗਈ ਹੈ।
ਇਸ ਮੌਕੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਪੁਲਿਸ ਇਸ ਜੰਗ ਵਿਚ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜਰ ਹੈ ਬਸ ਲੋੜ ਹੈ ਲੋਕਾਂ ਦੇ ਸਾਥ ਦੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿਖੇ ਸਾਰਿਆਂ ਲਈ ਦਿਨ-ਰਾਤ ਦਰਵਾਜੇ ਖੁੱਲੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ਾ ਤਸਕਰਾਂ ਦੀਆਂ ਸੂਚਨਾਵਾਂ ਦੇ ਰਹੇ ਹਨ, ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਹੋਰ ਲੋਕ ਵੀ ਇਸਿ ਮੁਹਿੰਮ ਵਿਚ ਵਧ ਚੜ ਕੇ ਸਹਿਯੋਗ ਦੇਣ ਤਾਂ ਜੋ ਨਸ਼ਿਆਂ *ਤੇ ਪੂਰੀ ਤਰ੍ਹਾਂ ਠਲ ਪਾਉਂਦਿਆਂ ਨਸ਼ੇ ਦੀ ਸਪਲਾਈ/ਚੇਨ ਦਾ ਸਫਾਇਆ ਕੀਤਾ ਜਾ ਸਕੇ।
ਇਸ ਮੌਕੇ ਚੇਅਰਮੈਨ ਉਪਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਹੋਰ ਪਤਵੰਤੇ ਸਜਨ ਮੌਜੂਦ ਸਨ।

CATEGORIES
Share This

COMMENTS

Wordpress (0)
Disqus (0 )
Translate