ਅਮਰਦੀਪ ਸਿੰਘ ਸਿੱਧੂ ਬਣੇ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ
ਅਬੋਹਰ 31 ਮਾਰਚ
ਨੌਜਵਾਨ ਆਗੂ ਅਮਰਦੀਪ ਸਿੰਘ ਸਿੱਧੂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਫਾਜਿਲਕਾ ਬਣੇ ਹਨ। ਉਨਾਂ ਦੀ ਨਿਯੁਕਤੀ ਸੂਬਾ ਚੇਅਰਮੈਨ ਗਗਨਦੀਪ ਸਿੰਘ ਬੌਬੀ ਵੱਲੋਂ ਕੀਤੀ ਗਈ ਹੈ। ਇਸ ਮੌਕੇ ਤੇ ਹਰਚਰਨ ਸਿੰਘ ਸੋਥਾ ਮੈਂਬਰ ਏਆਈਸੀਸੀ, ਕਿੰਗਪਾਲ ਸਿੰਘ ਦਾਨੇਵਾਲੀਆ ਸਰਪੰਚ ਸੂਬਾ ਜਰਨਲ ਸਕੱਤਰ ਪੰਚਾਇਤੀ ਰਾਜ ਸੰਗਠਨ, ਮੈਡਮ ਰਜਿੰਦਰ ਕੌਰ ਰਾਜਪੁਰਾ ਹਲਕਾ ਇੰਚਾਰਜ ਬੱਲੂਆਣਾ, ਦਵਿੰਦਰ ਘੁਬਾਇਆ ਜ਼ਿਲ੍ਹਾ ਪ੍ਰਧਾਨ ਕਾਂਗਰਸ ਫ਼ਾਜ਼ਿਲਕਾ ਸਮੇਤ ਹੋਰ ਲੀਡਰ ਵੀ ਹਾਜ਼ਰ ਸਨ। ਇਸ ਮੌਕੇ ਤੇ ਗਗਨਦੀਪ ਸਿੰਘ ਬੌਬੀ ਨੇ ਕਿਹਾ ਕਿ ਪੰਚਾਇਤੀ ਰਾਜ ਸੰਗਠਨ ਦੀ ਮਜਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਵਿੱਚ ਪੂਰਾ ਵਿਸ਼ਵਾਸ ਵਿਖਾ ਰਹੇ ਹਨ। ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਲੋਕ ਕਾਂਗਰਸ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਅਮਰਦੀਪ ਸਿੰਘ ਮਿਹਨਤੀ ਆਗੂ ਹਨ ਜਿਨਾਂ ਦੀ ਅਗਵਾਈ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਤੇ ਹਾਜ਼ਰ ਆਗੂਆਂ ਨੇ ਅਮਰਦੀਪ ਸਿੰਘ ਸਿੱਧੂ ਨੂੰ ਵਧਾਈ ਦਿੱਤੀ। ਅਮਰਦੀਪ ਸਿੰਘ ਸਿੱਧੂ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਸੰਗਠਨ ਦੀ ਮਜਬੂਤੀ ਲਈ ਕੰਮ ਕਰਨਗੇ। ਉਨਾਂ ਕਿਹਾ ਕਿ ਸੰਗਠਨ ਨੂੰ ਪਿੰਡ ਪੱਧਰ ਤੇ ਮਜਬੂਤ ਕਰਨ ਲਈ ਸਾਰਿਆਂ ਦੇ ਸਹਿਯੋਗ ਨਾਲ ਯਤਨ ਕੀਤੇ ਜਾਣਗੇ।



