ਕਾਂਗਰਸ ਨੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨੇ
ਲੁਧਿਆਣਾ 4 ਅਪਰੈਲ। ਆਮ ਆਦਮੀ ਪਾਰਟੀ ਤੋਂ ਬਾਅਦ ਕਾਂਗਰਸ ਵੱਲੋਂ ਲੁਧਿਆਣਾ ਪੱਛਮੀ ਤੋਂ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਾਰਟੀ ਦੀ ਬੈਠਕ ਦੌਰਾਨ ਭਾਰਤ ਭੂਸ਼ਣ ਆਸ਼ੂ ਸਾਬਕਾ ਮੰਤਰੀ ਨੂੰ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜਾ ਉਮੀਦਵਾਰ ਬਾਜੀ ਮਾਰੇਗਾ।

CATEGORIES ਪੰਜਾਬ


