ਸੀ-ਪਾਈਟ ਕੈਂਪ, ਹਕੂਮਤ ਸਿੰਘ ਵਿਖੇ ਯੁਵਕਾਂ ਨੂੰ ਕਰਵਾਈ ਜਾ ਰਹੀ ਮੁਫਤ ਸਿਖਲਾਈ


ਸ੍ਰੀ ਮੁਕਤਸਰ ਸਾਹਿਬ  

             ਦਵਿੰਦਰ ਪਾਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ )
ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਫੌਜ ਦੀਆਂ ਭਰਤੀਆਂ ਰੈਲੀਆਂ  ਲਈ ਲਿਖਤੀ ਪੇਪਰ  17 ਅਪ੍ਰੈਲ 2023 ਨੂੰ ਹੋ ਰਿਹਾ ਹੈ ।
             ਉਹਨਾਂ ਅੱਗੇ ਦੱਸਿਆ ਕਿ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਬਿਲਕੁੱਲ ਮੁਫ਼ਤ ਕਰਵਾਈ ਜਾ ਰਹੀ ਹੈ  ਅਤੇ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾ ਰਹੀ ਹੈ।
            ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ  19 ਮਾਰਚ 2023 ਤੱਕ  www.joinindianarmy.nic.in        ਤੇ ਕਰਵਾਈ ਜਾ ਸਕਦੀ ਹੈ । ਸ੍ਰੀ ਮੁਕਤਸਰ ਸਾਹਿਬ  ਫਿਰੋਜ਼ਪੁਰ, ਫਾਜਿਲਕਾ, , ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ,  ਉਹ ਯੁਵਕ ਸਵੇਰੇ 1100 ਵਜ੍ਹੇ ਤੱਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖ ਪਹੁੰਚ ਕੇ ਲਾਭ ਉਠਾ ਸਕਦੇ ਹਨ।

          ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
           ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।

           ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਵਧੇਰੇ ਜਾਣਕਾਰੀ ਲਈ ਯੁਵਕ  ਮੋਬਾਇਲ ਨੰ. 83601-63527 ਅਤੇ 94638-31615 ਤੇ ਸੰਪਰਕ ਕਰ ਸਕਦੇ ਹਨ।

CATEGORIES
Share This

COMMENTS

Wordpress (0)
Disqus (0 )
Translate