ਪੰਜਾਬ ਵਿੱਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ
ਚੰਡੀਗੜ੍ਹ 6 ਅਪ੍ਰੈਲ। ਪੰਜਾਬ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਸੋਮਵਾਰ ਨੂੰ ਛੁੱਟੀ ਕਾਰਨ ਵਿਦਿਅਕ ਅਦਾਰੇ ਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। 14 ਅਪ੍ਰੈਲ ਦਿਨ ਸੋਮਵਾਰ ਨੂੰ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਸਕੂਲ ਕਾਲਜ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ।


CATEGORIES ਪੰਜਾਬ
TAGS punjab news


