ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਜੈਕਟ ਦੀ ਨਵੀਂ ਪਹਿਲਕਦਮੀ ਇੱਕ ਸ਼ਲਾਂਘਾਯੋਗ ਉਪਰਾਲਾ- ਸਾਬਕਾ ਵਿਧਾਇਕ ਅਰੁਣ ਨਾਰੰਗ
ਹਲਕੇ ਦਾ ਕੋਈ ਵੀ ਸਰਕਾਰੀ ਸਕੂਲ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ
ਅਬੋਹਰ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੀ ਚਾਰਦਵਾਰੀ ਸਮੇਤ ਵੱਖ ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਅਬੋਹਰ 7 ਅਪ੍ਰੈਲ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਿਰ ਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਨੁਹਾਰ ਬਦਲੀ ਜਾ ਰਹੀ ਹੈ! ਸਕੂਲਾਂ ਵਿੱਚ ਬੱਚਿਆਂ ਦੇ ਬੈਠਣ ਲਈ ਨਵੇ ਕਲਾਸ ਰੂਮ, ਬੈਂਚ, ਵਾਈਫਾਈ, ਡਿਜੀਟਲ ਇਲੈਕਟ੍ਰਿਕ ਸਕਰੀਨ ਤੋਂ ਇਲਾਵਾ ਸਾਫ ਪਾਣੀ, ਨਵੇਂ ਪਖਾਨੇ, ਸੁੰਦਰ ਲੈਬ, ਪਾਰਕ ਤੇ ਖੇਡਾਂ ਲਈ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲ ਕਿਸੇ ਵੀ ਖੇਤਰ ਤੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਾ ਰਹੇ! ਇਹ ਪ੍ਰਗਟਾਵਾ ਹਲਕਾ ਅਬੋਹਰ ਦੇ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਨੇ ਅਬੋਹਰ ਹਲਕਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਦੀ ਚਾਰਦਵਾਰੀ ਸਮੇਤ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ!
ਇਸ ਮੌਕੇ ਸਾਬਕਾ ਵਿਧਾਇਕ ਸ੍ਰੀ. ਅਰੁਣ ਨਾਰੰਗ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਸਾਲ 2025 ਤੱਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਵਿਖੇ 39 ਲੱਖ 93 ਹਜ਼ਾਰ ਦੇ ਵਿਕਾਸ ਪ੍ਰਾਜੈਕਟ ਨੇਪਰੇ ਚਾੜ੍ਹੇ ਗਏ ਹਨ। ਜਿਸ ਅਧੀਨ ਸਕੂਲ ਵਿੱਚ 5 ਰੂਮ ਬਣਾਉਣ ਲਈ 35 ਲੱਖ 5 ਹਜ਼ਾਰ ਰੁਪਏ ਖਰਚ ਕੀਤੇ ਗਏ ਹਨ, ਇਸੇ ਤਰ੍ਹਾਂ ਸਕੂਲ ਦੀ ਚਾਰਦੀਵਾਰੀ ਦੀ ਮੁਰੰਮਤ ਲਈ ਅਤੇ ਨਵੀਂ ਚਾਰਦੀਵਾਰੀ ਬਣਾਉਣ ਲਈ 3 ਲੱਖ 75 ਹਜ਼ਾਰ ਰੁਪਏ ਖਰਚੇ ਗਏ ਹਨ ਅਤੇ ਲੜਕੀਆਂ ਦੇ ਟੁਆਲਿਟ ਲਈ 1 ਲੱਖ 13 ਹਜ਼ਾਰ ਰੁਪਏ ਖਰਚ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਪ੍ਰੋਜੈਕਟ ਤਹਿਤ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਵੀ ਜਿਆਦਾ ਸੁੰਦਰ ਬਣਾਏ ਜਾ ਰਹੇ ਹਨ! ਸਕੂਲਾਂ ਵਿੱਚ ਬੱਚਿਆਂ ਦੇ ਪੜ੍ਹਨ ਲਈ ਨਵੇ ਕਲਾਸ ਰੂਮ ਅਤੇ ਖਾਣੇ ਲਈ ਨਵੇਂ ਸੈਡ ਵੀ ਬਣਾਏ ਜਾ ਰਹੇ ਹਨ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਸੀ ਕੇ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਜਾਵੇ ਜਿਸ ਤਹਿਤ ਇਹ ਨਵਾਂ ਪ੍ਰੋਜੈਕਟ ਉਲੀਕਿਆ ਗਿਆ ਹੈ। ਉਹਨਾਂ ਕਿਹਾ ਕਿ ਵਿਕਾਸ ਪੱਖੋਂ ਜ਼ਿਲ੍ਹੇ ਦਾ ਕੋਈ ਵੀ ਸਕੂਲ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ! ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਮਾਪੇ ਪ੍ਰਾਈਵੇਟਾਂ ਨਾਲੋਂ ਵੱਧ ਆਪਣੇ ਬੱਚਿਆਂ ਨੂੰ ਪੜਾਉਣ ਲਈ ਦਿਲਚਸਪੀ ਦਿਖਾ ਰਹੇ ਹਨ! ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜੇ ਬੱਚੇ ਅੱਜ ਵੱਖ-ਵੱਖ ਉੱਚ ਅਹੁਦਿਆਂ ਅਤੇ ਸਰਕਾਰੀ ਦਫਤਰਾਂ ਵਿੱਚ ਵੱਖ-ਵੱਖ ਅਹੁਦਿਆਂ ਤੇ ਤੈਨਾਤ ਹਨ!ਇਸ ਮੌਕੇ ਬਲਾਕ ਸਿੱਖਿਆ ਅਫਸਰ ਸਤੀਸ਼ ਮਿਗਲਾਣੀ, ਪ੍ਰਿੰਸੀਪਲ ਜਸਵਿੰਦਰ ਸਿੰਘ ਵੀ ਹਾਜ਼ਰ ਸਨ।



