ਸਪੀਕਰ ਸੰਧਵਾਂ ਨੇ ਬਾਥਰੂਮਾਂ ਦੀ ਮੁਰੰਮਤ ਲਈ ਦਿੱਤਾ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਫਰੀਦਕੋਟ 15 ਮਾਰਚ (The postmail ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਦੇ ਦਫਤਰ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੂੰ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈਨੋਵੇਸ਼ਨ ਅਤੇ ਬਾਥਰੂਮਾਂ ਦੀ ਮੁਰੰਮਤ ਦੇ ਲਈ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਰ ਵੀ ਕੰਮਾਂ ਦੇ ਲਈ ਸਮੇਂ ਸਮੇਂ ਤੇ ਜੋ ਵੀ ਜ਼ਰੂਰੀ ਕੰਮ ਹੋਣ ਵਾਲੇ ਹੋਣ, ਉਹ ਮੁਕੰਮਲ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਜਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਵੀ ਹਾਸਲ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਪੀ.ਆਰ.ਓ ਸ. ਮਨਪ੍ਰੀਤ ਸਿੰਘ ਧਾਲੀਵਾਲ, ਪੀ.ਏ ਸ੍ਰੀ ਸ਼ਿਵਜੀਤ ਸਿੰਘ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate