ਸਾਬਕਾ ਵਿਧਾਇਕ ਅਰੁਣ ਨਾਰੰਗ ਨੇ 1 ਕਰੋੜ 56 ਲੱਖ ਦੇ ਪ੍ਰੋਜੈਕਟ ਸਕੂਲਾਂ ਵਿੱਚ ਕੀਤੇ ਲੋਕ ਸਮਰਪਿਤ

ਅਬੋਹਰ 12 ਅਪ੍ਰੈਲ
 ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਅੱਜ ਚਾਰ ਸਕੂਲਾਂ ਵਿੱਚ ਇਕ ਕਰੋੜ 56 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸ ਮੌਕੇ ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਸਕੇ।
 ਇਸ ਦੌਰਾਨ ਉਨਾਂ ਨੇ ਪਿੰਡ ਖੂਹੀਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 21 ਲੱਖ 2000 ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਪਿੰਡ ਖੂਹੀਆਂ ਸਰਵਰ ਦੇ ਸੀਨੀਅਰ ਸੈਕੈਂਡਰੀ ਸਕੂਲ ਵਿੱਚ 61 ਲੱਖ 45 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਪਿੰਡ ਦੀਵਾਨ ਖੇੜਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 27 ਲੱਖ 13 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਹਾਈ ਸਕੂਲ ਦੀਵਾਨ ਖੇੜਾ ਵਿੱਚ 47,24,000 ਦੇ ਕੰਮ ਲੋਕ ਸਮਰਪਿਤ ਕੀਤੇ ਗਏ । ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਸਤੀਸ਼ ਮਿਗਲਾਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

CATEGORIES
Share This

COMMENTS Wordpress (0) Disqus ( )

Translate