ਜੇਕਰ ਤਰੱਕੀ ਕਰਨੀ ਹੈ ਤਾਂ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ-ਕੁਲਤਾਰ ਸਿੰਘ ਸੰਧਵਾਂ
ਸਵਾਈਟ ਕਾਲਜ ਦੇ ਸਲਾਨਾ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਸਲਾਨਾ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਕੀਤਾ ਪ੍ਰੋਤਸ਼ਾਹਿਤ
ਪਟਿਆਲਾ 12 ਅਪ੍ਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਵੱਲੋਂ ਆਯੋਜਿਤ ਕੀਤੇ ਗਏ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਵਿਦਿਆਰਥੀਆਂ ਨੂੰ ਪ੍ਰੋਤਸ਼ਾਹਿਤ ਕਰਦਿਆਂ ਕਿਹਾ ਕਿ ਜੇਕਰ ਤੁਸੀ ਸਮਾਜ ਵਿੱਚ ਆਪਣੀ ਜਗ੍ਹਾ ਬਣਾਉਣੀ ਹੈ ਤਾਂ ਸੇਵਾ ਦਾ ਭਾਵ ਰੱਖੋ ਅਤੇ ਜੇਕਰ ਤਰੱਕੀ ਕਰਨੀ ਹੈ ਤਾਂ ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਨਮਾਨ ਕਰੋ । ਉਹਨਾਂ ਕਾਲਜ ਦੇ ਸਟਾਫ ਵਲੋਂ ਲਿਖੀ ਗਈ ਇਕ ਪੁਸਤਕ ਦਾ ਵੀ ਵਿਮੋਚਨ ਕੀਤਾ ।
ਉਨਾਂ ਵੱਖ-ਵੱਖ ਸੂਬਿਆਂ ਤੋਂ ਆਏ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰਨ ‘ਤੇ ਅਤੇ ਕਾਲਜ ਦੀ ਮੈਨੇਜਮੈਂਟ ਦੇ ਵਧੀਆ ਪ੍ਰਬੰਧਨ ਤੇ ਸ਼ਲਾਘਾ ਕੀਤੀ । ਊਹਨਾਂ ਬੱਚਿਆਂ ਦੇ ਉਜੱਵਲ ਭਵਿੱਖ ਦੀ ਕਾਮਨਾ ਵੀ ਕੀਤੀ । ਉਹਨਾਂ ਯੁੱਧ ਨਸ਼ਿਆਂ ਵਿਰੁੱਧ ਪੁੱਛੇ ਗਏ ਇਕ ਸਵਾਲ ਦਾ ਜਵਾਬ ਦੇਂਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਲੋੜ ਹੈ । ਉਹਨਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜੀਂ ਦੇ ਸਿਹਤਮੰਦ ਅਤੇ ੳਜਵੱਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜਰੂਰੀ ਹਨ । ਉਹਨਾਂ ਕਿਹਾ ਕਿ ਨਸ਼ਿਆ ਦੇ ਸੌਦਾਗਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਕਾਲਜ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਜਾਣਕਾਰੀ ਦਿੱਤੀ ਕਿ ਸਪੋਨਟੇਨੀਆਂ 2025 ਦੇ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਜਾਣਗੇ । ਇਸ ਮੌਕੇ ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਨਸਟਿਚਿਊਟ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
