ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੱਲੋਂ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਅਬੋਹਰ 16 ਅਪ੍ਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਅੱਜ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਵੱਡੇ ਉਪਰਾਲੇ ਆਰੰਭੇ ਗਏ ਹਨ ਜਿਸ ਤਹਿਤ ਹਰੇਕ ਸਕੂਲ ਵਿੱਚ ਵਿਕਾਸ ਕਾਰਜ ਹੋ ਰਹੇ ਹਨ । ਉਹਨਾਂ ਨੇ ਕਿਹਾ ਕਿ ਸਕੂਲਾਂ ਦੀ ਮਜਬੂਤੀ ਨਾਲ ਹੀ ਸਾਡੀ ਸਿੱਖਿਆ ਪ੍ਰਣਾਲੀ ਮਜਬੂਤ ਹੋਵੇਗੀ ਅਤੇ ਸਿੱਖਿਆ ਪ੍ਰਣਾਲੀ ਦੀ ਮਜਬੂਤੀ ਚੋਂ ਹੀ ਦੇਸ਼ ਦਾ ਸ਼ਾਨਦਾਰ ਭਵਿੱਖ ਨਿਖਰ ਕੇ ਆਵੇਗਾ ।ਉਹਨਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੇ ਹੀ ਭਵਿੱਖ ਦੇ ਨਾਗਰਿਕ ਬਣਨਾ ਹੈ ਜੇਕਰ ਅੱਜ ਉਹਨਾਂ ਨੂੰ ਚੰਗੀ ਸਿੱਖਿਆ ਮਿਲੇਗੀ ਤਾਂ ਭਲਕ ਨੂੰ ਦੇਸ਼ ਤੇ ਚੰਗੇ ਨਾਗਰਿਕ ਬਣਨਗੇ ਜੋ ਆਪਣੇ ਮੁਲਕ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਇਸੇ ਉਦੇਸ਼ ਨਾਲ ਕੰਮ ਕਰ ਰਹੀ ਹੈ ਤਾਂ ਜੋ ਸਾਡੀ ਅਗਲੀ ਪੀੜੀ ਨੂੰ ਇੱਕ ਸਮਰੱਥ ਨਾਗਰਿਕ ਬਣਾਇਆ ਜਾ ਸਕੇ । ਇਸ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਅਬੋਹਰ ਵਿੱਚ 32 ਲੱਖ 25 ਹਜਾਰ ਰੁਪਏ, ਸਰਕਾਰੀ ਮਿਡਲ ਸਕੂਲ ਬੇਸਿਕ ਅਬੋਹਰ ਵਿੱਚ 38 ਲੱਖ 97000 ਰੁਪਏ ਅਤੇ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿੱਚ 67 ਲੱਖ 25 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਖੇਰਾ ਬਸਤੀ ਵਿੱਚ 9 ਲੱਖ 76 ਹਜਾਰ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਬੀਪੀਈਓ ਅਜੇ ਕੁਮਾਰ ਛਾਬੜਾ, ਐਡਵੋਕੇਟ ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਡੱਬੂ, ਮਨਜੀਤ ਕੌਰ cht ਵੀ ਹਾਜ਼ਰ ਸਨ।



