ਨਸ਼ਾ ਵਿਰੋਧੀ ਮੁਹਿੰਮ ਵਿੱਚ ਬੇਹਤਰ ਕੰਮ ਕਰਨ ਲਈ ਸੇਵਕ ਸਿੰਘ ਨੂੰ ਐਸਐਸਪੀ ਨੇ ਕੀਤਾ ਸਨਮਾਨਿਤ
ਅਬੋਹਰ 19 ਅਪ੍ਰੈਲ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਤੇ ਇਸ ਮੁਹਿੰਮ ਦੇ ਤਹਿਤ ਜਿੱਥੇ ਪੰਜਾਬ ਪੁਲਿਸ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਮਿਹਨਤ ਕਰ ਰਹੀ ਹੈ ਉੱਥੇ ਸਮਾਜ ਸੇਵੀ ਸੰਸਥਾਵਾਂ ਦੇ ਲੋਕ ਵੀ ਪੂਰਾ ਯੋਗਦਾਨ ਪਾ ਰਹੇ ਹਨ। ਸ਼ਾਨ ਏ ਪੰਜਾਬ ਯੂਥ ਕਲੱਬ ਢਾਣੀ ਕੜਾਕਾ ਸਿੰਘ ਦੇ ਪ੍ਰਧਾਨ ਸੇਵਕ ਸਿੰਘ ਨੂੰ ਐਸਐਸਪੀ ਫਾਜਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਨਸ਼ਿਆਂ ਖਿਲਾਫ ਛੇੜੀ ਜੰਗ ਵਿੱਚ ਭਰਪੂਰ ਯੋਗਦਾਨ ਪਾਉਣ ਬਦਲੇ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਸੇਵਕ ਸਿੰਘ ਸਾਲ 2018 ਤੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਤੋਂ ਬਾਹਰ ਕੱਢਣ ਤੇ ਕੰਮ ਕਰ ਰਿਹਾ ਹੈ। ਉਨਾਂ ਵੱਲੋਂ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਸਮਿਆਂ ਤੇ ਖੇਡ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਸੇਵਕ ਸਿੰਘ ਨੂੰ ਸਨਮਾਨਿਤ ਕਰਦਿਆਂ ਉਸ ਦਾ ਹੌਸਲਾ ਵਧਾਇਆ ਤੇ ਕਿਹਾ ਕਿ ਅਜਿਹੇ ਨੌਜਵਾਨ ਸਮਾਜ ਦੀਆਂ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਸੇਵਕ ਸਿੰਘ ਨੇ ਕਿਹਾ ਕਿ ਉਹ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਸਾਡਾ ਸਾਰਿਆਂ ਦਾ ਸਮਾਜਿਕ ਤੌਰ ਤੇ ਫਰਜ਼ ਬਣਦਾ ਹੈ ਕਿ ਅਸੀਂ ਸਮਾਜਿਕ ਕੁਰੀਤੀਆਂ ਖਿਲਾਫ ਇੱਕਜੁੱਟ ਹੋ ਕੇ ਲੜੀਏ ਉਹਨਾਂ ਐਸਐਸਪੀ ਵਰਿੰਦਰ ਸਿੰਘ ਬਰਾੜ ਸਮੇਤ ਸਮੁੱਚੀ ਜਿਲ੍ਹਾ ਪੁਲਿਸ ਦਾ ਧੰਨਵਾਦ ਕੀਤਾ ਜਿਨਾਂ ਨੇ ਉਹਨਾਂ ਨੂੰ ਇਹ ਮਾਣ ਬਖਸ਼ਿਆ।



