ਮੁੱਖ ਮੰਤਰੀ ਭਗਵੰਤ ਮਾਨ ਨੇ ਗਿਣਾਈਆਂ ਆਪਣੀ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰ ਦੇ ਇਕ ਸਾਲ ਪੂਰਾ ਹੋਣ ਤੇ ਆਪਣੀ ਸਰਕਾਰੀਆਂ ਦੀਆਂ ਪ੍ਰਾਪਤੀਆਂ ਮੀਡੀਆਂ ਦੇ ਸਾਹਮਣੇ ਗਿਣਾਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਕ ਸਾਲ ਪੂਰਾ ਹੋ ਗਿਆ ਹੈ , ਪਹਿਲਾਂ ਉਹ ਪਹਿਲੇ ਗੇਅਰ ਵਿਚ ਚੱਲ ਰਹੇ ਸਨ , ਪਰ ਹੁਣ ਦੂਜੇ ਸਾਲ ਵਿਚ ਦੂਜੇ ਗੇਅਰ ਵਿਚ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਇਤਿਹਾਸ ਰਚਿਆ ਹੈ। ਜਿੰਨ੍ਹਾਂ ਨੇ 117 ਵਿਚੋਂ 92 ਸੀਟਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ।
CATEGORIES ਪੰਜਾਬ