ਪੰਜਾਬ ਮੰਡੀ ਬੋਰਡ ਦੇ ਡੀਜੀਐਮ ਵੱਲੋਂ ਮੰਡੀਆਂ ਦਾ ਦੌਰਾ,ਜ਼ਿਲ੍ਹੇ ਵਿੱਚ ਹੁਣ ਤੱਕ 1.59 ਲੱਖ ਟਨ ਕਣਕ ਦੀ ਹੋਈ ਖਰੀਦ 

ਕਿਸਾਨਾਂ ਨੂੰ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ 

ਫਾਜ਼ਿਲਕਾ 20 ਅਪ੍ਰੈਲ। ਪੰਜਾਬ ਮੰਡੀ ਬੋਰਡ ਦੇ ਡੀਜੀਐਮ ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਫਾਜ਼ਿਲਕਾ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ। ਉਹਨਾਂ ਨੇ ਜਲਾਲਾਬਾਦ ਮਾਰਕੀਟ ਕਮੇਟੀ ਤੋਂ ਇਲਾਵਾ ਅਬੋਹਰ ਅਤੇ ਅਰਨੀਵਾਲਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਦਾ ਵੀ ਦੌਰਾ ਕੀਤਾ । ਇਸ ਦੌਰਾਨ ਉਨਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 1 ਲੱਖ 60 ਹਜਾਰ 826 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 1 ਲੱਖ 59 ਹਜਾਰ 833 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ।

ਉਨਾਂ ਨੇ ਕਿਹਾ ਕਿ ਪਨਗਰੇਨ ਵੱਲੋਂ ਹੁਣ ਤੱਕ 40840 ਮੀਟਰਿਕ ਟਨ, ਮਾਰਕ ਫੈਡ ਵੱਲੋਂ 43025 ਮੀਟਰਿਕ ਟਨ, ਪਨਸਪ ਵੱਲੋਂ 39487 ਮੀਟਰਿਕ ਟਨ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21910 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 14571  ਟਨ ਕਣਕ ਦੀ ਖਰੀਦ ਕੀਤੀ ਗਈ ਹੈ। 

ਇਸ ਮੌਕੇ ਜ਼ਿਲਾ ਮੰਡੀ ਅਫਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਆਖਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਵਿੱਚ ਪੀਣ ਦਾ ਪਾਣੀ, ਛਾਂ ,ਰਾਤ ਮੌਕੇ ਰੌਸ਼ਨੀ ਆਦਿ ਪ੍ਰਬੰਧ ਕੀਤੇ ਗਏ ਹਨ।  ਉਹਨਾਂ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਰਹੀ ਹੈ ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਅਤੇ ਮੰਡੀ ਵਿੱਚ ਆਵਾਜਾਈ ਲਈ ਛੱਡੇ ਰਾਸਤਿਆਂ ਤੇ ਕਣਕ ਢੇਰੀ ਨਾ ਕੀਤੀ ਜਾਵੇ।

ਇਸ ਮੌਕੇ ਅਬੋਹਰ ਮਾਰਕੀਟ ਕਮੇਟੀ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵੀ ਉਨਾਂ ਦੇ ਨਾਲ ਹਾਜ਼ਰ ਸਨ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਕਰਨ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।ਇਸ ਮੌਕੇ ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਮਨਦੀਪ ਰਹੇਜਾ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate