ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਬੋਹਰ ਉਪਮੰਡਲ ਦੇ 6 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਹੋਏ ਉਦਘਾਟਨ 

ਅਬੋਹਰ 20 ਅਪ੍ਰੈਲ

 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ  ਤਹਿਤ ਉਪ ਮੰਡਲ ਅਬੋਹਰ ਵਿੱਚ ਅੱਜ 6 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਹੋਏ । 

ਵਿਧਾਨ ਸਭਾ ਹਲਕਾ ਬੱਲੂਆਣਾ ਅਧੀਨ ਬੱਲੂਆਣਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਈਮਰੀ ਸਕੂਲ ਤੋਂ ਇਲਾਵਾ ਮਲੂਕਪੁਰਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਅਤੇ ਢਾਣੀ ਮਲੂਕਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਪਿਤਾ ਸ੍ਰੀ ਗੁਰਚਰਨ ਸਿੰਘ ਮੁਸਾਫਰ ਸਾਬਕਾ ਜਿਲਾ ਸਿੱਖਿਆ ਅਫਸਰ ਨੇ ਕੀਤਾ ਜਦੋਂ ਕਿ ਅਬੋਹਰ ਵਿਧਾਨ ਸਭਾ ਹਲਕੇ ਵਿੱਚ ਅਬੋਹਰ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਕੀਤਾ। ਇਸ ਦੌਰਾਨ ਸ੍ਰੀ ਅਰੁਣ ਨਾਰੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ ਅਤੇ ਪਹਿਲੀ ਵਾਰ ਹੈ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਾਡੇ ਅਧਿਆਪਕ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇ ਸਕਣ । ਉਹਨਾਂ ਨੇ ਕਿਹਾ ਕਿ ਬੁਨਿਆਦੀ ਢਾਂਚਾ ਬਹੁਤ ਜਰੂਰੀ ਅਤੇ ਮੁਢਲੀ ਜਰੂਰਤ ਹੁੰਦੀ ਹੈ ਅਤੇ ਸਰਕਾਰ ਨੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨੂੰ ਪੂਰਾ ਕੀਤਾ ਹੈ। ਉਹਨਾਂ ਨੇ ਆਖਿਆ ਕਿ ਸਰਕਾਰ ਵੱਲੋਂ 56 ਹਜਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

 ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤੀਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਪਰਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਜੇ ਕੁਮਾਰ ਸਮੇਤ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ। 

ਅੱਜ ਦੇ ਇਹਨਾਂ ਸਮਾਗਮਾਂ ਦੌਰਾਨ ਬਲੂਆਣਾ ਹਲਕੇ ਦੇ ਪੰਜ ਸਕੂਲਾਂ ਵਿੱਚ ਕੁੱਲ 68 ਲੱਖ 49 ਹਜਾਰ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਬੋਲਦਿਆਂ ਸਰਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਸਕੂਲਾਂ ਦੇ ਵਿੱਚ ਹੋਏ ਵਿਕਾਸ ਨੇ ਸਿੱਖਿਆ ਖੇਤਰ ਦੀ ਨੁਹਾਰ ਬਦਲੀ ਹੈ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸਿਮਰਨਜੀਤ ਸਿੰਘ, ਬਲਾਕ ਪ੍ਰਧਾਨ ਅੰਗਰੇਜ ਸਿੰਘ, ਸਰਪੰਚ ਭਜਨ ਲਾਲ ਅਤੇ ਜਸਵਿੰਦਰ ਸਿੰਘ, ਗੁਰਿੰਦਰ ਸਿੰਘ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate