ਹਲਕਾ ਮੁਕਤਸਰ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 62 ਲੱਖ 58 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸ਼੍ਰੀ ਮੁਕਤਸਰ ਸਾਹਿਬ 20 ਅਪ੍ਰੈਲ। ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਮੁਕਤਸਰ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁਕਤਸਰ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ, ਸਰਕਾਰੀ ਪ੍ਰਾਇਮਰੀ ਸਕੂਲ ਖੋਖਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ, ਸਰਕਾਰੀ ਮਿਡਲ ਸਕੂਲ ਚੱਕ ਬੀੜ ਸਰਕਾਰ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿਖੇ ਕੁੱਲ 62 ਲੱਖ 58 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਵਿਖੇ ਕੁਲ 15 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਵਿਖੇ ਕੁਲ 10.15 ਲੱਖ ਰੁਪਏ ਦਾ ਚਾਰਦੀਵਾਰੀ ਦਾ ਕੰਮ ਅਤੇ ਇੱਕ ਨਵੇਂ ਕਮਰੇ ਦੀ ਉਸਾਰੀ ਕਰਵਾਇਆ ਗਿਆ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ 20.40 ਲੱਖ ਰੁਪਏ ਚਾਰਦੀਵਾਰੀ ਅਤੇ ਦੋ ਨਵੇਂ ਕਮਰੇ ਉਸਾਰਨ’ਤੇ ਖਰਚ ਕੀਤੇ ਗਏ ਹਨ। ਸਰਕਾਰੀ ਮਿਡਲ ਸਕੂਲ ਚੱਕ ਬੀੜ ਸਰਕਾਰ ਵਿਖੇ ਕੁਲ 1.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿਖੇ ਕੁਲ 15.28 ਲੱਖ ਰੁਪਏ ਨਾਲ ਚਾਰਦੀਵਾਰੀ ਬਨਾਉਣ, ਇੱਕ ਨਵੇਂ ਕਮਰੇ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ ਹੈ।
ਜ਼ਿਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜਸਦੀਪ ਸਿੰਘ ਹੇਅਰ, ਜਗਦੀਪ ਸਿੰਘ ਬੀਪੀਈਓ, ਮਨਦੀਪ ਸਿੰਘ ਸਿੱਖਿਆ ਕੋਆਰਡੀਨੇਟਰ, ਅਸ਼ੋਕ ਕੁਮਾਰ ਭਟੇਜਾ, ਮੈਡਮ ਪੂਨਮ ਆਦਿ ਹਾਜ਼ਰ ਸਨ।



