ਬਲੂਆਣਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸੈਯਦਾਂ ਵਾਲੀ ਵਿਖੇ ਕੀਤੀ ਜਨ ਸੁਣਵਾਈ

ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡ ਨੂੰ 27 ਲੱਖ ਰੁਪਏ ਦੀ ਗ੍ਰਾਂਟ

ਪਿੰਡ ਵਿਖੇ ਲਾਇਬੇਰੀ ਬਣਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਕੀਤੀ ਜਾਰੀ

ਫਾਜ਼ਿਲਕਾ, 16 ਮਾਰਚ

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਚਨਬਧਤਾ ਨਿਭਾਈ ਗਈ ਹੈ। ਲੋਕਾਂ ਦੀਆਂ ਸਮੱਸਿਆਵਾਂ ਨੁੰ ਹਲ ਕਰਨ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਨਤਕ ਕੈਂਪ ਲਗਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਪਿੰਡ ਸੈਯਦਾਂ ਵਾਲੀ ਵਿਖੇ ਜਨਸੁਣਵਾਈ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਉਨ੍ਹਾਂ ਦੀਆਂ ਬਰੂਹਾਂ *ਤੇ ਹਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਵੱਲੋਂ ਗਾਰੰਟੀ ਨੂੰ ਨਿਭਾਉਦਿਆਂ ਜਨਤਕ ਕੈਂਪ ਲਗਾਏ ਜਾ ਰਹੇ ਹਨ ਤੇ ਸ਼ਿਕਾਇਤਾਂ ਦਾ ਹਲ ਕੀਤਾ ਜਾ ਰਿਹਾ ਹੈ।

ਵਿਧਾਇਕ ਬਲੂਆਣਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਪਿੰਡ ਸੈਯਦਾਂ ਵਾਲੀ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 27 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਪਿੰਡ ਦੀ ਨੁਹਾਰ ਬਦਲੀ ਜਾ ਸਕੇ ਅਤੇ ਪਿੰਡ ਵੀ ਵਿਕਾਸ ਦੀਆਂ ਲੀਹਾਂ ਵੱਲ ਵਧਣ। ਇਸ ਤੋਂ ਇਲਾਵਾ ਪਿੰਡ ਵਿਖੇ ਲਾਇਬ੍ਰੇਰੀ ਬਣਾਉਣ ਲਈ ਵੀ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਤਾਂ ਜੋ ਨੋਜਵਾਨ ਵਰਗ ਵੱਧ ਤੋਂ ਵਧ ਕਿਤਾਬਾਂ ਪੜਨ ਤੇ ਗਿਆਨ ਵਿਚ ਵਾਧਾ ਕਰਨ ਤੇ ਤਰੱਕੀਆਂ ਦੀਆਂ ਰਾਹਾਂ *ਤੇ ਤੁਰਨ।

ਇਸ ਮੌਕੇ ਸਰਪੰਚ ਸਾਹਿਬਾਨ ਪੰਚਾਇਤ ਮੈਂਬਰ ਸਾਹਿਬਾਨ,ਡਾ ਨੰਦ ਲਾਲ ਜੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਮੌਜੂਦ ਸੀ।

CATEGORIES
TAGS
Share This

COMMENTS

Wordpress (0)
Disqus (0 )
Translate