ਬਲਾਕ ਢਿੱਲਵਾਂ ‘ਚ ਵੱਖ-ਵੱਖ ਥਾਵਾਂ ‘ਤੇ ਮਨਾਇਆ ਗਿਆ ਮਲੇਰੀਆ ਦਿਵਸ-ਡਾ.ਪ੍ਰੇਮ ਕੁਮਾਰ
“ਵਿਸ਼ਵ ਮਲੇਰੀਆ ਦਿਵਸ” ‘ਤੇ ਵਿਸ਼ੇਸ਼
“ਵਿਸ਼ਵ ਮਲੇਰੀਆ ਦਿਵਸ” ਸਬੰਧੀ ਕੀਤੀ ਬਲਾਕ ਪੱਧਰੀ ਮੀਟਿੰਗ- ਡਾ. ਪ੍ਰੇਮ ਕੁਮਾਰ
ਕਪੂਰਥਲਾ 25 ਅਪ੍ਰੈਲ। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਕਪੂਰਥਲਾ ਡਾ. ਰਜੀਵ ਪ੍ਰਾਸ਼ਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ “ਵਿਸ਼ਵ ਮਲੇਰੀਆ ਦਿਵਸ” ਸਬੰਧੀ ਬਲਾਕ ਪੱਧਰੀ ਮੀਟਿੰਗ ਸਮੂਹ ਸਿਹਤ ਸੁਪਰਵਾਈਜ਼ਰ ਅਤੇ ਐਮ.ਪੀ.ਐਚ.ਡਬਲਿਊ ਨਾਲ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਇੱਕ ਘਾਤਕ ਬਿਮਾਰੀ ਹੈ, ਮਲੇਰੀਆ ਬੁਖ਼ਾਰ ਮਾਦਾ ਮੱਛਰ ‘ਐਨਾਫਲੀਜ’ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ ‘ਤੇ ਪਾਣੀ ਖੜਾ ਨਾ ਹੋਣ ਦਿਓ । ਉਨ੍ਹਾਂ ਦੱਸਿਆ ਕਿ ਮਾਦਾ ਮੱਛਰ ‘ਐਨਾਫਲੀਜ’ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਇਸ ਦੇ ਲੱਛਣ ਠੰਢ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ ਤੇ ਸਿਰਦਰਦ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਕਮਜ਼ੋਰੀ ਤੇ ਪਸੀਨਾ ਆਉਣਾ ਆਦਿ ਹੁੰਦੇ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਇਸ ਦੌਰਾਨ ਬੀ.ਈ.ਈ ਮੋਨਿਕਾ, ਐਸ.ਆਈ ਜਸਵਿੰਦਰ ਸਿੰਘ, ਪ੍ਰਗਟ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਯਾਦਵਿੰਦਰ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਅਰੁਨ ਕੁਮਾਰ ਆਦਿ ਸਮੂਹ ਸਟਾਫ ਹਾਜਰ ਸਨ।
ਨਡਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਮਲੇਰੀਆ ਸਬੰਧੀ ਕੀਤਾ ਜਾਗਰੂਕ – ਡਾ. ਪ੍ਰੇਮ ਕੁਮਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਜੀ. ਐਨ. ਪੀ. ਕੇ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਜਾਣੂ ਕਰਾਇਆ। ਇਸ ਦੌਰਾਨ ਐਸ.ਆਈ ਜਸਵਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਮਲੇਰੀਆ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਲਈ ਸਮੂਹ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮਲੇਰੀਏ ਸਬੰਧੀ
ਉਨ੍ਹਾਂ ਹੋਰ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਮਲੇਰੀਆ ਜਾਗਰੂਕਤਾ ਸੰਬੰਧੀ ਤਸਵੀਰਾਂ ਵੀ ਬਣਾਈਆਂ ਗਈਆਂ।



