ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਜਲਾਲਾਬਾਦ ਦੇ ਪਟਵਾਰਖਾਨੇ ਦਾ ਅਚਾਨਕ ਦੌਰਾ


ਜਲਾਲਾਬਾਦ, ਫਾਜਿ਼ਲਕਾ, 16 ਮਾਰਚ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਅਚਾਨਕ ਜਲਾਲਾਬਾਦ ਦੇ ਪਟਵਾਰਖਾਨੇ ਦਾ ਦੌਰਾ ਕੀਤਾ। ਉਨ੍ਹਾਂ ਨੇ ਇੱਥੇ ਪਹੁੰਚ ਕੇ ਮਾਲ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਇੱਥੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸਕਿਲਾਂ ਦੇ ਛੇਤੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਇੱਥੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਜਾਂ ਪਟਵਾਰਖਾਨੇ ਵਿਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਅਤੇ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਦੇਣ ਦੇ ਹੁਕਮ ਦਿੱਤੇ ਗਏ ਹਨ ਅਤੇ ਹਰੇਕ ਕਰਮਚਾਰੀ ਸਰਕਾਰ ਦੇ ਇੰਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰੇ।ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਔਰਤਾਂ ਅਤੇ ਬਜੁਰਗਾਂ ਨੂੰ ਵਿਸੇਸ਼ ਸਨਮਾਨ ਦਿੱਤਾ ਜਾਵੇ।
ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ ਵੀ ਉਨ੍ਹਾਂ ਦੇ ਨਾਲ ਹਾਜਰ ਸਨ

CATEGORIES
TAGS
Share This

COMMENTS

Wordpress (0)
Disqus (0 )
Translate