ਜਿਲੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ-ਡਾ. ਰੂਹੀ ਦੁੱਗ
ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਫਰੀਦਕੋਟ 16 ਮਾਰਚ () ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਣਕ ਦੀ ਫਸਲ ਦੀ ਸੰਭਾਵਿਤ ਖਰੀਦ ਮਿਤੀ 13 ਅਪ੍ਰੈਲ 2023 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਕਣਕ ਦੀ ਖਰੀਦ ਨੂੰ ਤੱਸਲੀਬਖਸ ਤਰੀਕੇ ਨਾਲ ਕਰਾਉਣ ਲਈ ਜਿਲੇ ਵਿੱਚ ਪੈਂਦੀਆਂ ਮੰਡੀਆਂ ਵਿੱਚ ਨੌਡਲ ਅਫਸਰ ਨਿਯੁਕਤ ਕੀਤੇ ਹਨ, ਜੋ ਕਣਕ ਦੀ ਖਰੀਦ ਬਿਨ੍ਹਾਂ ਕਿਸੇ ਵਿਘਨ ਦੇ ਕਰਵਾਉਣ ਲਈ ਜਿੰਮੇਵਾਰ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਸ੍ਰੀ ਲਖਵਿੰਦਰ ਸਿੰਘ ਏ.ਡੀ.ਸੀ. (ਡੀ.) ਮੇਨ ਮੰਡੀ ਸਾਦਿਕ, ਬੁੱਟਰ, ਦੀਪ ਸਿੰਘ ਵਾਲਾ, ਮੁਮਾਰਾ, ਕਾਉਣੀ ਅਤੇ ਜੰਤ ਸਾਹਿਬ ਵਿਖੇ, ਮੈਡਮ ਬਲਜੀਤ ਕੌਰ ਐਸ.ਡੀ.ਐਮ ਫਰੀਦਕੋਟ ਮੇਨ ਮੰਡੀ ਫਰੀਦਕੋਟ ਮਚਾਕੀ ਕਲਾਂ, ਮਹਿਮੂਆਣਾ, ਮਚਾਕੀ ਮੱਲ ਸਿੰਘ, ਬੀੜ੍ਹ ਚਾਹਲ, ਪੱਕਾ, ਭਾਗਥਲਾ ਕਲਾਂ ਵਿਖੇ, ਸ੍ਰੀ ਧਰਮਪਾਲ ਡੀ.ਡੀ.ਪੀ.ਓ ਗੋਲੇਵਾਲਾ, ਕੋਠੇ ਮਲੂਕਾ ਪੱਤੀ, ਸਾਧਾਂਵਾਲਾ, ਕਾਬਲਵਾਲਾ, ਪਹਿਲੂਵਾਲਾ, ਪੱਖੀ ਕਲਾਂ, ਅਰਾਈਆਂਵਾਲਾ ਕਲਾਂ, ਹਰਦਿਆਲੇਆਣਾ ਤੇ ਘੁਗਿਆਣਾ, ਡੋਡ (ਸਾਦਿਕ) ਵਿਖੇ,ਸ੍ਰੀ ਨਿਰਮਲ ਓਸੇਪਚਨ ਐਸ.ਡੀ.ਐਮ. ਜੈਤੋ , ਜੈਤੋ, ਬਾਜਾਖਾਨਾ, ਬਰਗਾੜ੍ਹੀ, ਡੋਡ ਅਤੇ ਚੰਦਭਾਨ ਵਿਖੇ, ਸ੍ਰੀਮਤੀ ਲਵਪ੍ਰੀਤ ਕੌਰ ਤਹਿਸੀਲਦਾਰ ਜੈਤੋ ਬਹਿਬਲ ਖੁਰਦ, ਬਹਿਬਲ ਕਲਾਂ, ਬੁਰਜ ਜਵਾਹਰ ਸਿੰਘ ਵਾਲਾ, ਗੋਂਦਾਰਾ, ਚੈਨਾ, ਲੰਬਵਾਲੀ, ਮੱਲ੍ਹਾ, ਵਾੜਾ ਭਾਈ ਕਾ ਵਿਖੇ, ਸ੍ਰੀਮਤੀ ਵੀਰਪਾਲ ਕੌਰ ਐਸ.ਡੀ.ਐਮ. ਕੋਟਕੂਪਰਾ, ਮੇਨ ਮੰਡੀ ਕੋਟਕਪੂਰਾ, ਖਾਰਾ, ਵਾੜਾਦਰਾਕਾ, ਹਰੀ ਨੌ ਵਿਖੇ, ਸ੍ਰੀ ਰੁਪਿੰਦਰ ਸਿੰਘ ਬੱਲ ਤਹਿਸੀਲਦਾਰ ਫਰੀਦਕੋਟ, ਸੰਗੋ ਰੁਮਾਣਾ, ਕਿਲਾ ਨੌ, ਸੁਖਣਵਾਲਾ, ਸ਼ੇਰ ਸਿੰਘ ਵਾਲਾ, ਚੰਦਬਾਜਾ, ਰੱਤੀਰੋੜ੍ਹੀ ਵਿਖੇ, ਸ੍ਰੀ ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਕੋਟਕਪੂਰਾ , ਕੋਟਸੁਖੀਆ, ਔਲਖ, ਪੰਜਗਰਾਈਕਲਾਂ, ਜਿਊਣਵਾਲਾ, ਧੂੜਕੋਟ ਵਿਖੇ, ਸ੍ਰੀਮਤੀ ਰਣਜੀਤ ਕੌਰ ਨਾਇਬ ਤਹਿਸੀਲਦਾਰ ਜੈਤੋ, ਰੋੜ੍ਹੀ ਕਪੂਰਾ, ਗੋਬਿੰਦਗੜ੍ਹ, ਘਣੀਆ,ਖੱਚੜ੍ਹਾਂ, ਕਰੀਰਵਾਲੀ, ਮਢ੍ਹਾਕ, ਦਬੜ੍ਹੀਖਾਨਾ, ਰੁਮਾਣਾ ਅਜੀਤ ਸਿੰਘ ਵਿਖੇ, ਸ੍ਰੀ ਧਰਮਪਾਲ ਸ਼ਰਮਾ ਬੀ.ਡੀ.ਪੀ.ਓ ਜੈਤੋ, ਰਾਮੇਆਣਾ, ਸੂਰਘੂਰੀ, ਬਿਸ਼ਨੰਦੀ, ਸਰਾਵਾਂ, ਝੱਖੜਵਾਲਾ, ਮੱਤਾ ਵਿਖੇ, ਸ੍ਰੀ ਜੈ ਅਮਨਦੀਪ ਗੋਇਲ ਨਾਇਬ ਤਹਿਸਾਲੀਦਾਰ ਕੋਟਕਪੂਰਾ, ਢੀਮਾਂਵਾਲੀ, ਮੌੜ, ਫਿੱਡੇ ਕਲਾਂ ਵਿਖੇ ਬਤੌਰ ਨੌਡਲ ਅਫਸਰ ਨਿਯੁਕਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਨੋਡਲ ਅਫਸਰ ਸੀਜ਼ਨ ਸ਼ੁਰੂ ਹੋਣ ਉਪਰੰਤ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਕੇ ਪ੍ਰਗਤੀ ਰਿਪੋਰਟ ਸ਼ਾਮ 6.30 ਵਜੇ ਤੱਕ ਦਫਤਰ ਡਿਪਟੀ ਕਮਿਸ਼ਨਰ ਨੂੰ ਭੇਜਣਗੇ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਅਤੇ ਉਪਰੋਕਤ ਨੋਡਲ ਅਫਸਰਾਂ ਨਾਲ ਹਰ ਰੋਜ ਮੀਟਿੰਗ ਕਰਕੇ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ ਜਾਵੇਗਾ। ਉਨ੍ਹਾਂ ਖਰੀਦ ਪ੍ਰਬੰਧਾ ਵਿੱਚ ਲੱਗੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਬੰਧਾ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।