ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਬੇਗਾਨਗੀ ਮਹਿਸੂਸ ਕਰ ਰਹੇ ਹਨ ਪੰਜਾਬੀ

ਚੰਡੀਗੜ੍ਹ 4 ਮਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਪਾਣੀਆਂ ਦੇ ਮਸਲੇ ਬਾਰੇ ਉਹਨਾਂ ਨੂੰ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੰਬੇ ਸਮੇਂ ਤੋਂ ਕਿਸੇ ਨਾ ਕਿਸੇ ਬਹਾਨੇ ਲੁੱਟਿਆ ਜਾ ਰਿਹਾ ਹੈ ਅਤੇ ਇਸ ਕਾਰਨ ਪੰਜਾਬੀ ਆਪਣੇ ਆਪ ਨੂੰ ਬੇਗਾਨਾ ਮਹਿਸੂਸ ਕਰ ਰਹੇ ਹਨ। ਪੱਤਰ ਵਿੱਚ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦੱਸਿਆ ਕਿ ਰਾਜਸਥਾਨ ਅਤੇ ਹਰਿਆਣਾ ਹਮੇਸ਼ਾ ਪੰਜਾਬ ਦੇ ਦਰਿਆਈ ਪਾਣੀਆਂ ਦੇ ਗੈਰ-ਕਾਨੂੰਨੀ ਹੱਕਦਾਰ ਬਣਦੇ ਰਹੇ ਹਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫੈਸਲੇ ਨਾਲ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਨੂੰ ਰੋਕਿਆ ਜਾਵੇ।

CATEGORIES
Share This

COMMENTS

Wordpress (0)
Disqus ( )
Translate