PAU ਦੇ ਉਪ ਕੁਲਪਤੀ ਦੁਆਰਾ ਖਿਡਾਰੀਆਂ ਦਾ ਨਿੱਘਾ ਸਵਾਗਤ

ਲੁਧਿਆਣਾ 7 ਮਈ।ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 22ਵੀਆਂ ਆਲ ਇੰਡੀਆ ਇੰਟਰ ਐਗਰੀਕਲਚਰਲ ਯੂਨੀਵਰਸਿਟੀ ਖੇਡਾਂ ਵਿੱਚ ਭਾਗ ਲੈ ਕੇ ਆਏ ਯੂਨੀਵਰਿਸਟੀ ਦੇ ਖਿਡਾਰੀਆਂ ਦਾ ਉਪ ਕੁਲਪਤੀ ਡਾ.ਸਤਿਬੀਰ ਸਿੰਘ ਗੋਸਲ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ.ਨਿਰਮਲ ਸਿੰਘ ਜੌੜਾ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਅਲੱਗ ਅਲੱਗ ਈਵੈਂਟ ਵਿਚ ਭਾਗ ਲਿਆ ਅਤੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ। ਯੂਨੀਵਰਸਿਟੀ ਵਿਦਿਆਰਥੀ ਲੜਕਿਆਂ ਦੇ ਖੇਡ ਮੁਕਾਬਲਿਆਂ ਵਿੱਚ ਰਵਿੰਦਰਰਾਜ ਸਿੰਘ ਨੇ ਡਿਸਕਸ ਥ੍ਰੋ ਅਤੇ ਸ਼ਾਟਪੁਟ ਈਵੈਂਟ ਵਿੱਚ ਪਹਿਲਾ ਸਥਾਨ, ਅਨਮੋਲ ਬਿਸ਼ਨੋਈ ਨੇ ਜੈਵਲਿਨ ਥਰੋ ਵਿੱਚ ਪਹਿਲਾ ਸਥਾਨ, ਅਵੀਕਾਸ ਸਿੰਘ ਨੇ 100 ਮੀ. ਅਤੇ 200 ਮੀ. ਦੌੜ ਵਿੱਚ ਪਹਿਲਾ ਸਥਾਨ ਅਤੇ 4×400 ਮਿਕਸ ਰਿਲੇਅ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ, ਗੁਰਮਨਜੋਤ ਸਿੰਘ ਨੇ ਹਾਈ ਜੰਪ ਵਿੱਚ ਤੀਸਰਾ ਸਥਾਨ ਅਤੇ ਮਹਿਕਦੀਪ ਸਿੰਘ ਨੇ 4×400 ਮਿਕਸ ਰਿਲੇਅ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਗੁਰਪ੍ਰੀਤ ਕੌਰ ਨੇ 100 ਮੀ. ਰੇਸ, ਲੰਮੀ ਛਾਲ ਅਤੇ 4×400 ਮਿਕਸ ਰਿਲੇਅ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਹਰੀਤਾ ਨੇ 4×400 ਮਿਕਸ ਰੀਲੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ।

ਅਥਲੈਟਿਕਸ ਮੁਕਾਬਲਿਆਂ ਵਿੱਚ ਯੂਨੀਵਰਿਸਟੀ ਦੇ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਯੂਨੀਵਰਸਿਟੀ ਦੇ ਵਿਦਿਆਰਥੀ ਅਵਿਕਾਸ ਸਿੰਘ ਨੂੰ ਇਹਨਾਂ ਖੇਡਾਂ ਦਾ ਬੈਸਟ ਅਥਲੀਟ ਐਲਾਨਿਆ ਗਿਆ। ਲੜਕੀਆਂ ਦੀ ਟੇਬਲ ਟੈਨਿਸ ਟੀਮ ਨੇ ਪਹਿਲਾ ਸਥਾਨ ਹਾਸਿਲ ਕਰਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਨਾਮ ਬੁਲੰਦ ਕੀਤਾ।

ਡਾ.ਸਤਿਬੀਰ ਸਿੰਘ ਗੋਸਲ ਨੇ ਸਾਰੇ ਖਿਡਾਰੀਆਂ ਅਤੇ ਟੀਮ ਦੇ ਇੰਚਾਰਜ ਸ੍ਰੀਮਤੀ ਕੰਨਵਲਜੀਤ ਕੌਰ, ਡੀ.ਡੀ.ਪੀ., ਡਾ. ਸੁਖਬੀਰ ਸਿੰਘ, ਏ.ਡੀ.ਪੀ., ਸ੍ਰੀ ਗੁਰਤੇਗ ਸਿੰਘ, ਹਾਕੀ ਕੋਚ ਨੂੰ ਵਧਾਈ ਦਿੱਤੀ ਤੇ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਡਾ. ਕੇ. ਐੱਸ. ਸੂਰੀ, ਜੁਆਇੰਟ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਸਾਰਿਆ ਦਾ ਧੰਨਵਾਦ ਕੀਤਾ। ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਭਾਗ ਦਾ ਸਾਰਾ ਸਟਾਫ ਮੌਜੂਦ ਸੀ।

CATEGORIES
Share This

COMMENTS

Wordpress (0)
Disqus ( )
Translate