ਪਲੇਸਮੈਂਟ ਕੈਂਪ 21 ਅਪ੍ਰੈਲ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 19 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਟਰਾਈਡੈਂਟ ਬਰਨਾਲਾ ਅਤੇ ਚੈਕਮੇਟ ਸਕਿਉਰਟੀ ਦੇ ਸਹਿਯੋਗ ਨਾਲ ਮਿਤੀ 21 ਅਪ੍ਰੈਲ ਨੂੰ (ਸ਼ੁੱਕਰਵਾਰ) ਸਵੇਰੇ 10.00 ਵਜੇ ਬੀ.ਡੀ.ਪੀ.ਓ. ਦਫਤਰ ਨਥਾਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਮਿਤੀ 21-04-2023 ਦਿਨ ਸ਼ੁਕਰਵਾਰ ਨੂੰ ਭਾਰਤ ਦੀ ਮਸ਼ਹੂਰ ਕੰਪਨੀ ਟਰਾਈਡੈਂਟ ਬਰਨਾਲਾ ਵੱਲੋਂ ਬੀ.ਡੀ.ਪੀ.ਓ. ਦਫਤਰ ਨਥਾਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਇਸ ਕੈਂਪ ਵਿੱਚ ਦਸਵੀਂ, ਬਾਰਵੀਂ ਪਾਸ ਲੜਕੇ ਅਤੇ ਲੜਕੀਆਂ, ਜਿਹਨਾਂ ਦੀ ਉਮਰ 18 ਤੋਂ 25 ਸਾਲ ਵਿਚਕਾਰ ਹੋਵੇ, ਦੀ ਸਿਲੈਕਸ਼ਨ ਸਿਲਾਈ ਮਸ਼ੀਨ ਓਪਰੇਟਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਅਧਾਰ ਕਾਰਡ, ਬਾਇਓਡਾਟਾ ਅਤੇ ਆਪਣੇ ਜਰੂਰੀ ਦਸਤਾਵੇਜ ਲੈ ਕੇ ਬੀ.ਡੀ.ਪੀ.ਓ. ਦਫਤਰ ਨਥਾਣਾ ਵਿਖੇ ਸਵੇਰੇ 10.00 ਵਜੇ ਪਹੁੰਚ ਸਕਦੇ ਹਨ। ਇੰਟਰਵਿਓ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਨੂੰ ਤਿੰਨ ਮਹੀਨੇ ਦੀ ਟ੍ਰੇਨਿੰਗ ਉਪਰੰਤ ਘੱਟੋ-ਘੱਟ ਤਨਖਾਹ 15,000/- ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਈ.ਐਸ.ਆਈ. ਅਤੇ ਪੀ.ਐਫ. ਦੀ ਸਹੂਲਤ ਵੀ ਦਿੱਤੀ ਜਾਵੇਗੀ।
ਇਸ ਸਬੰਧੀ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਪਲੇਸਮੈਂਟ ਕੈਂਪ ਵਿੱਚ ਚੈਕਮੇਟ ਸਕਿਉਰਿਟੀ ਵੱਲੋਂ ਸਕਿਉਰਿਟੀ ਗਾਰਡ (ਕੇਵਲ ਲੜਕੇ) ਦੀਆਂ ਅਸਾਮੀਆਂ ਲਈ ਵੀ ਸਿਲੈਕਸ਼ਨ ਕੀਤੀ ਜਾ ਰਹੀ ਹੈ। ਇਹਨਾਂ ਅਸਾਮੀਆਂ ਲਈ ਘੱਟੋ-ਘੱਟ ਯੋਗਤਾ 10 ਵੀਂ ਜਾਂ 12ਵੀਂ ਪਾਸ ਹੋਣੀ ਚਾਹੀਦੀ ਹੈ। ਉਮਰ ਹੱਦ 19 ਤੋਂ 35 ਸਾਲ ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਪ੍ਰਾਰਥੀ ਆਪਣੇ ਨਾਲ ਅਧਾਰ ਕਾਰਡ, ਬਾਇਓਡਾਟਾ ਅਤੇ ਆਪਣੇ ਜਰੂਰੀ ਦਸਤਾਵੇਜ ਲੈ ਕੇ ਆਉਣਾ ਯਕੀਨੀ ਬਣਾਉਣ। ਸਿਲੈਕਟ ਹੋਏ ਪ੍ਰਾਰਥੀਆਂ ਦੀ ਤਨਖਾਹ 14000/- ਰੁਪਏ ਪ੍ਰਤੀ ਮਹੀਨਾ ਅਤੇ ਨਾਲ ਹੀ ਈ.ਐਸ.ਆਈ.+ਪੀ.ਐਫ. ਦੀ ਸੁਵਿਧਾ ਵੀ ਹੋਵੇਗੀ। ਸਿਲੈਕਟ ਹੋਏ ਪ੍ਰਾਰਥੀਆਂ ਨੂੰ ਲੁਧਿਆਣਾ, ਧੂਰੀ, ਚੰਡੀਗੜ੍ਹ ਦੀ ਲੋਕੇਸ਼ਨ ਲਈ ਸਿਲੈਕਟ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਨੂੰ ਜੁਆਇੰਨ ਕਰ ਸਕਦੇ ਹਨ ਤੇ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।
CATEGORIES ਮਾਲਵਾ
TAGS bathinda news


