ਜਿਲੇ ਦੀਆਂ ਅਨਾਜ ਮੰਡੀਆ ਵਿੱਚ ਹੁਣ ਤੱਕ 155038 ਮੀਟਰਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵਲੋਂ ਖਰੀਦੀ
ਅਨਾਜ ਮੰਡੀਆ ਵਿੱਚ ਅਨਾਜ ਦੀ ਖਰੀਦ ਦੇ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ
ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀ 180797 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵਲੋਂ 155038 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਵਿੱਚ ਕੀਤੀ ਜਾ ਰਹੀ ਹੈ ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਨੇ ਦੱਸਿਆਂ ਕਿ ਪਨਗਰੇਨ ਵਲੋਂ 36590 ਮੀਟਰਕ ਟਨ, ਮਾਰਕਫੈਡ ਵਲੋਂ 51510 ਮੀਟਰਕ ਟਨ, ਪਨਸਪ ਵਲੋਂ 36550 ਮੀਟਰਕ ਟਨ ਅਤੇ ਵੇਅਰ ਹਾਊਸ ਵਲੋਂ 30388 ਮੀਟਰਕ ਟਨ,ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਜਦ ਤੱਕ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਰਹੇਗੀ ਕਿਸਾਨਾਂ ਦੀ ਸਾਰੀ ਕਣਕ ਖਰੀਦੀ ਜਾਵੇਗੀ।
ਸੰਜੇ ਸ਼ਰਮਾ ਜਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 119 ਅਨਾਜ ਮੰਡੀਆਂ ਅਤੇ 122 ਆਰਜੀ ਯਾਰਡ ਸਥਾਪਿਤ ਕੀਤੇ ਗਏ ਹਨ, ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਣਕ ਦੇ ਸੀਜ਼ਨ ਦੋਰਾਨ ਬਾਰਦਾਨੇ ਦੀ ਕੋਈ ਕਮੀ ਨਹੀਂ ਆਵੇਗੀ।