ਹੁਣ ਰਾਜਸਥਾਨ ਨੇ ਮੰਗਿਆ ਪੰਜਾਬ ਤੋਂ ਪਾਣੀ, ਮੁੱਖ ਮੰਤਰੀ ਨੇ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ 10 ਮਈ। ਹਰਿਆਣਾ ਵੱਲੋਂ ਪੰਜਾਬ ਤੋਂ ਧੱਕੇ ਨਾਲ ਪਾਣੀ ਲੈਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਖਤ ਰੁੱਖ ਅਪਣਾਇਆ ਹੋਇਆ ਹੈ। ਪਿਛਲੇ ਕਰੀਬ 10 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਖਤ ਸਟੈਂਡ ਤੋਂ ਬਾਅਦ ਵੀ ਹਰਿਆਣਾ ਪਾਣੀ ਲੈਣ ਵਿੱਚ ਸਫਲ ਨਹੀਂ ਹੋ ਸਕਿਆ। ਇਸੇ ਦੌਰਾਨ ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੀ ਮੰਗ ਕੀਤੀ ਗਈ ਜਿਸ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਰਾਜਸਥਾਨ ਨੂੰ ਪਾਣੀ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਅੱਜ ਰਾਜਸਥਾਨ ਸਰਕਾਰ ਵੱਲੋਂ ਪੰਜਾਬ ਦੇ ਕੋਟੇ ਵਿੱਚੋਂ ਹੋਰ ਪਾਣੀ ਦੇਣ ਦੀ ਮੰਗ ਕੀਤੀ ਗਈ। ਦੇਸ਼ ਦੀ ਸੁਰੱਖਿਆ ‘ਚ ਰਾਜਸਥਾਨ ਬਾਰਡਰ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਹੈ।

ਜਦੋਂ ਵੀ ਦੇਸ਼ ਹਿੱਤ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹੱਟਦਾ। ਦੇਸ਼ ਦੀ ਬਹਾਦਰ ਫੌਜ ਲਈ ਪੰਜਾਬ ਦਾ ਪਾਣੀ ਤਾਂ ਕਿਆ ਸਾਡਾ ਖੂਨ ਵੀ ਹਾਜ਼ਰ ਹੈ। ਫੌਜ ਦੇ ਜਵਾਨਾਂ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਰਾਜਸਥਾਨ ਨੂੰ ਵਾਧੂ ਪਾਣੀ ਤੁਰੰਤ ਦੇਣ ਦਾ ਨਿਰਦੇਸ਼ ਦਿੱਤਾ ਹੈ।”

CATEGORIES
Share This

COMMENTS

Wordpress (0)
Disqus (0 )
Translate