ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ-ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨਤਾਰਨ 12 ਮਈ
ਪੰਜਾਬ ਸਰਕਾਰ ਰਾਜ ਦੇ ਲੋਕਾਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਦੌਰਾਨ ਕੀਤਾ।
ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਦਫ਼ਤਰ ਵਿਖੇ ਹਲਕੇ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਦੀਆ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਇਸ ਮੌਕੇ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਾਲ ਗੱਲਬਾਤ ਕਰਦਿਆਂ ਕਿ “ਮੇਰਾ ਹਲਕਾ, ਮੇਰਾ ਪਰਿਵਾਰ” ਹੈ, ਪਰਿਵਾਰ ਦੀਆਂ ਸਮੱਸਿਆ ਸੁੁਣਕੇ ਸਮੇਂ ਸਿਰ ਨਿਪਟਾਰਾ ਕਰਨਾ ਉਹਨਾਂ ਦਾ ਫਰਜ਼ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੈ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ 3 ਸਾਲਾਂ `ਚ ਬਹੁਤ ਵਿਕਾਸ ਹੋਇਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਇਸੇ ਤਰ੍ਹਾਂ ਜਾਰੀ ਰਹੇਗਾ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ `ਤੇ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਇਨ੍ਹਾਂ ਕਦਮਾਂ ਦੇ ਨਾਲ ਹੀ ਨਸ਼ਾ ਤਸਕਰਾਂ `ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।ਉਹਨਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਲਾਹਨਤ ਪ੍ਰਤੀ ਜਾਗਰੂਕ ਕਰਨ ਲਈ 16 ਮਈ ਤੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾਵਾਂ ਸ਼ੂਰੂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਿੰਡਾਂ ਦੇ ਪੰਚ-ਸਰਪੰਚ ਤੇ ਮੋਹਤਬਰ ਵਿਅਕਤੀ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਵਿੱਚ ਸਾਥ ਦੇਣ ਦੀ ਅਪੀਲ ਕਰਨਗੇ ਤਾਂ ਜੋ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ. ਏ., ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਰਾਜਬੀਰ ਸਿੰਘ ਆੜ੍ਹਤੀਆ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਅਮਨਦੀਪ ਸਿੰਘ ਸ਼ਾਹ ਆਦਿ ਹਾਜ਼ਰ ਸਨ।    

Oplus_131072
CATEGORIES
Share This

COMMENTS

Wordpress (0)
Disqus ( )
Translate