ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ “ਆਪਰੇਸ਼ਨ ਸਿੰਦੂਰ” ਦੀ ਸਫਲਤਾ ‘ਤੇ ਮਾਣ ਅਤੇ ਸੰਤੁਸ਼ਟੀ ਪ੍ਰਗਟ

ਚੰਡੀਗੜ 12 ਮਈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ “ਆਪਰੇਸ਼ਨ ਸਿੰਦੂਰ” ਦੀ ਸਫਲਤਾ ‘ਤੇ ਡੂੰਘਾ ਮਾਣ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦੂਰਦਰਸ਼ੀ ਅਤੇ ਨਿਰਣਾਇਕ ਅਗਵਾਈ ਵਿੱਚ ਭਾਰਤ ਦੀਆਂ ਸਸ਼ੱਤਰ ਸੈਨਾਵਾਂ ਨੇ ਦੁਸ਼ਮਣ ਨੂੰ ਮੂੰਹਤੋੜ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ “ਆਪਰੇਸ਼ਨ ਸਿੰਦੂਰ” ਦੀ ਸਫਲਤਾ ਸਾਡੇ ਰਾਸ਼ਟਰੀ ਸੰਕਲਪ ਅਤੇ ਏਕਤਾ ਦਾ ਪ੍ਰਤੀਕ ਹੈ। ਇਸ ਸਫਲ ਸੈਨਿਕ ਅਭਿਆਨ ਲਈ ਉਹ ਪ੍ਰਧਾਨ ਮੰਤਰੀ ਅਤੇ ਭਾਰਤੀ ਸੈਨਾਵਾਂ ਨੂੰ ਦਿਲੋਂ ਵਧਾਈ ਦਿੰਦੇ ਹਨ, ਜਿਨ੍ਹਾਂ ਨੇ ਆਪਣੇ ਅਦੁੱਤੀ ਸਾਹਸ ਅਤੇ ਰਣਨੀਤਕ ਨਿਪੁੰਨਤਾ ਨਾਲ ਦੇਸ਼ ਦੇ ਦੁਸ਼ਮਣਾਂ ਨੂੰ ਕਰਾਰਾ ਜਵਾਬ ਦਿੱਤਾ।ਸ੍ਰੀ ਸੈਣੀ ਨੇ ਅੱਗੇ ਕਿਹਾ ਕਿ ਇਹ ਅਭਿਆਨ ਨਾ ਸਿਰਫ਼ ਭਾਰਤ ਦੀ ਸੈਨਿਕ ਸਮਰੱਥਾ ਨੂੰ ਦਰਸਾਉਂਦਾ ਹੈ, ਸਗੋਂ ਅੱਤਵਾਦ ਦੇ ਖਿਲਾਫ ਸਾਡੀ ਜ਼ੀਰੋ ਟਾਲਰੈਂਸ ਨੀਤੀ ਨੂੰ ਵੀ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਭਾਰਤੀ ਸੈਨਾਵਾਂ ਦੀ ਬਹਾਦੁਰੀ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਜਵਾਨਾਂ ਨੇ ਸਿਰਫ਼ ਦੇਸ਼ ਦੀ ਸੁਰੱਖਿਆ ਨੂੰ ਹੀ ਯਕੀਨੀ ਨਹੀਂ ਬਣਾਇਆ, ਸਗੋਂ ਸਾਡੇ ਸਮਾਜ ਦੀਆਂ ਔਰਤਾਂ ਦੇ ਸੁਹਾਗ ਦੀ ਰਾਖੀ ਦੇ ਪ੍ਰਤੀਕ ਸਿੰਦੂਰ ਦੀ ਮਰਿਆਦਾ ਨੂੰ ਵੀ ਬਰਕਰਾਰ ਰੱਖਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਅੱਤਵਾਦ ਦੇ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਵਿਸ਼ਵ ਪੱਧਰ ‘ਤੇ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦੇਵੇਗਾ। ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਇਸ ਸਫਲਤਾ ‘ਤੇ ਮਾਣ ਕਰਨ ਅਤੇ ਸੈਨਾਵਾਂ ਦਾ ਹੌਸਲਾ ਵਧਾਉਣ ਦੀ ਅਪੀਲ ਕੀਤੀ।

CATEGORIES
Share This

COMMENTS

Wordpress (0)
Disqus ( )
Translate