ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਵੱਲੋਂ ਮਾਨਸੂਨ ਸੀਜ਼ਨ ਦੀਆਂ ਤਿਆਰੀਆਂ ਅਤੇ ਯਮੁਨਾ ਨਦੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਨਿਰਦੇਸ਼

ਚੰਡੀਗੜ੍ਹ 12 ਮਈ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਭਰ ਵਿੱਚ ਚੱਲ ਰਹੀਆਂ ਅਲਪਕਾਲੀਨ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਸਾਰੇ ਜ਼ਰੂਰੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ।ਮੁੱਖ ਮੰਤਰੀ ਨੇ ਯਮੁਨਾ ਨਦੀ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਯਮੁਨਾ ਨਦੀ ਵਿੱਚ ਕਿਸੇ ਵੀ ਤਰ੍ਹਾਂ ਦਾ ਗੰਦਾ ਪਾਣੀ ਜਾਂ ਨਾਲਾ ਨਹੀਂ ਵਹਿਣਾ ਚਾਹੀਦਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ-ਜਿੱਥੇ ਉਦਯੋਗਿਕ ਕੂੜਾ ਨਦੀ ਵਿੱਚ ਵਹਿ ਰਿਹਾ ਹੈ, ਉੱਥੇ ਤੁਰੰਤ ਸੀਈਟੀਪੀ (ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ) ਦੀ ਸਥਾਪਨਾ ਨੂੰ ਯਕੀਨੀ ਬਣਾਇਆ ਜਾਵੇ।

CATEGORIES
Share This

COMMENTS

Wordpress (0)
Disqus ( )
Translate