ਸਾਦੁਲਸ਼ਹਿਰ ਦੇ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਭਾਰਤ ਪਾਕਿਸਤਾਨ ਸਰਹੱਦ ਤੇ ਪੈਂਦੇ ਪਿੰਡਾਂ ਦਾ ਕੀਤਾ ਦੌਰਾ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸ਼੍ਰੀ ਗੰਗਾਨਗਰ 12 ਮਈ। ਰਾਜਸਥਾਨ ਦੇ ਸਾਦੁਲ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਅੱਜ ਭਾਰਤ ਪਾਕਿਸਤਾਨ ਸਰਹੱਦ ਤੇ ਪੈਂਦੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਇਸ ਦੌਰਾਨ ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਧਾਇਕ ਗੁਰਵੀਰ ਸਿੰਘ ਬਰਾੜ ਨੇ ਪਿੰਡ ਸੰਗਤਪੁਰਾ, ਦੌਲਤਪੁਰਾ,ਰੋਹੇੜਿਆਂਵਾਲੀ,ਮਦੇਰਾ,ਕੋਨੀ 11Q, 12Q,13Q,10 Q,8 Q,ਵਿੱਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਇਸ ਮੌਕੇ ਤੇ ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਇਸ ਤਨਾਅ ਵਾਲੀ ਸਥਿਤੀ ਵਿੱਚ ਵੀ ਸਰਕਾਰ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਖੜੀ ਹੈ। ਇਸ ਮੌਕੇ ਤੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਥਾਰ ਯੋਜਨਾ ਸਰਹੱਦੀ ਇਲਾਕੇ ਦੇ ਲੋਕਾਂ ਲਈ ਲਾਭਕਾਰੀ ਹੋਵੇਗੀ। ਇਸ ਦੌਰਾਨ ਉਹਨਾਂ ਨੇ ਇਸ ਯੋਜਨਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਤੇ ਕਿਹਾ ਕਿ ਸਰਹੱਦੀ ਇਲਾਕੇ ਦੇ ਵਿਕਾਸ ਨੂੰ ਇਹ ਯੋਜਨਾ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਇਸ ਮੌਕੇ ਤੇ ਵੱਖ-ਵੱਖ ਅਧਿਕਾਰੀ ਤੇ ਪਿੰਡਾਂ ਦੇ ਆਗੂ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate