ਜਹਰੀਲੀ ਸ਼ਰਾਬ ਪੀਣ ਨਾਲ ਮਜੀਠਾ ਹਲਕੇ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਹਲਕੇ ਤੋਂ ਸਵੇਰੇ ਸਵੇਰੇ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਹਰੀਲੀ ਸ਼ਰਾਬ ਪੀਣ ਨਾਲ ਤਿੰਨ ਤੋਂ ਵੱਧ ਪਿੰਡਾਂ ਦੇ ਵਿੱਚ ਕਰੀਬ 14 ਮੌਤਾਂ ਹੋਣ ਦਾ ਖਦਸ਼ਾ ਹੈ। ਉਧਰ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਤੇ ਇਸ ਘਟਨਾ ਦੇ ਜਿੰਮੇਵਾਰ ਲੋਕਾਂ ਨੂੰ ਤੁਰੰਤ ਕਾਬੂ ਕਰ ਲਿਆ। ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਕੱਲ ਰਾਤ ਤੋਂ ਹੀ ਜਹਰੀਲੀ ਸ਼ਰਾਬ ਪੀਣ ਵਾਲਿਆਂ ਦੀ ਸਿਹਤ ਖਰਾਬ ਹੋਣ ਲੱਗੀ ਤੇ ਉਹਨਾਂ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ ਪਰ ਉਦੋਂ ਤੱਕ ਕਰੀਬ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਹਲੇ ਕਈ ਗੰਭੀਰ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਿੰਡਾਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਧਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਜਿੰਮੇਵਾਰ ਲੋਕਾਂ ਨੂੰ ਕਾਬੂ ਕੀਤਾ ਗਿਆ ਜਿਸ ਵਿੱਚ ਕਰੀਬ ਪੰਜ ਜਣਿਆਂ ਨੂੰ ਫੜਿਆ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate