ਭਲਕੇ ਖੁੱਲਣਗੇ ਫਾਜਿਲਕਾ ਜ਼ਿਲ੍ਹੇ ਦੇ ਸਕੂਲ
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਸਕੂਲ 14 ਮਈ ਤੋਂ ਖੋਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪਹਿਲਾਂ ਇਹ ਸਪਸ਼ਟ ਕੀਤਾ ਗਿਆ ਸੀ ਕਿ 13 ਤੇ 14 ਮਈ ਨੂੰ ਫਾਜ਼ਲਕਾ ਜ਼ਿਲ੍ਹੇ ਦੇ ਸਕੂਲ ਬੰਦ ਰਹਿਣਗੇ ਪਰ ਹੁਣ ਭਲਕੇ 14 ਮਈ ਤੋਂ ਸਕੂਲ ਖੋਲਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਮਿਲੇ ਸਹਿਯੋਗ ਲਈ ਜਿਲਾ ਵਾਸੀਆਂ ਦਾ ਧੰਨਵਾਦ ਵੀ ਕੀਤਾ।

CATEGORIES ਸਿੱਖਿਆ


