ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਸਬੰਧੀ ਕੀਤੇ ਜਾਣ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ


ਡੇਂਗੂ ਅਤੇ ਮਲੇਰੀਆ ਦੇ ਲੱਛਣ ਅਤੇ ਬਚਾਅ ਸਬੰਧੀ ਕੀਤਾ ਵਿਚਾਰ ਵਟਾਂਦਰਾ
ਸ੍ਰੀ ਮੁਕਤਸਰ ਸਾਹਿਬ 20 ਅਪ੍ਰੈਲ
ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਜਿਲ੍ਹਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਮਲੇਰੀਏ ਅਤੇ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਦੇ ਸਬੰਧ ਵਿਚ ਕਿਹਾ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਜਿਲ੍ਹੇ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਡੇਂਗੂ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਉਪਰਾਲੇ ਕੀਤੇ ਜਾਣ ਅਤੇ ਇਸ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਵਿਭਾਗਾਂ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਸ਼ਹਿਰ ਦੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਮੰਗ ਕੀਤੀ ਤਾਂ ਜੋ ਖੜੇ ਪਾਣੀ ਵਿਚ ਮੱਛਰ ਪੈਦਾ ਨਾ ਹੋਣ ਅਤੇ ਮਲੇਰੀਆ, ਡੈਗੂ, ਚਿਕਨਗੁਨੀਆ ਵਰਗੀਆਂ ਬੀਮਾਰੀਆਂ ਤੋਂ ਬਚਿਆ ਜਾ ਸਕੇ।
ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ। ਇਹ ਮੱਛਰ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਉਨ੍ਹਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ ਆਉਣਾ ਤੇਜ਼ ਬੁਖਾਰ ਹੋਣਾ ਉਲਟੀਆਂ ਅਤੇ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ, ਸਰੀਰ ਨੂੰ ਪਸੀਨਾ ਆਉਣਾ ਇਸ ਦੇ ਮੁੱਖ ਲੱਛਣ ਹਨ। ਮਲੇਰੀਏ ਤੋਂ ਬਚਾਅ ਸਬੰਧੀ  ਆਪਣੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਨਾ ਖੜਾ ਹੋਣ  ਦਿੱਤਾ ਜਾਵੇ ਛੱਤਾਂ ਤੇ ਪਏ ਬਰਤਨ ਘੜੇ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਪਾਣੀ ਵਾਲੀਆਂ ਟੈਂਕੀਆਂ ਢੱਕ ਕੇ ਰੱਖੀਆਂ ਜਾਣ ਕੂਲਰਾਂ ਦਾ ਪਾਣੀ ਹਰ ਹਫਤੇ ਬਦਲਿਆ ਜਾਵੇ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਲੇਰੀਆ ਤੋਂ ਬਚਾਅ ਸਬੰਧੀ ਛੱਪੜਾਂ ਅਤੇ ਹੋਰ ਪਾਣੀ ਦੇ ਸੋਮਿਆਂ ਵਿਚ ਗੰਬੂਜੀਆਂ ਮੱਛੀਆਂ ਛੱਡੀਆਂ ਜਾਦੀਆਂ ਹਨ ਜੋ ਮੱਛਰਾਂ ਦੇ ਲਾਰਵੇ ਨੂੰ ਖਾ ਜਾਂਦੀਆਂ ਹਨ ਅਤੇ ਮੱਛਰ ਨਹੀ ਬਣਨ ਦਿੰਦੀਆਂ।ਉਨਾਂ ਦੱਸਿਆ ਕਿ ਭਾਰਤ ਵਿੱਚ ਮਲੇਰੀਆ ਖਤਮ ਕਰਨ ਦਾ ਟੀਚਾ 2030 ਹੈ ਪ੍ਰੰਤੂ ਪੰਜਾਬ ਵਿੱਚ ਮਲੇਰੀਏ ਦਾ ਖਾਤਮੇ ਦਾ ਟੀਚਾ 2025 ਤੱਕ ਦਾ ਹੈ । ਉਨਾਂ ਦੱਸਿਆ ਕਿ ਮਲੇਰੀਆ ਨੂੰ ਫੈਲਣ ਤੋ ਰੋਕਣ ਲਈ ਸਾਨੂੰ ਮਰੀਜ਼ ਦੀ ਜਲਦੀ ਪਛਾਣ ਕਰਕੇ ਲਗਾਤਾਰ 14 ਦਿਨ ਰੈਡੀਕਲ ਟਰੀਟਮੈੱਟ ਦੇਣਾ ਚਾਹੀਦਾ ਹੈ। ਡੇਂਗੂ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਨੇ ਉਪਰਾਲੇ ਹੁਣੇ ਹੀ ਸ਼ੁਰੂ ਕਰ ਦਿਤੇ ਗਏ ਹਨ।

CATEGORIES
TAGS
Share This

COMMENTS

Wordpress (0)
Disqus (0 )
Translate