ਸਿੰਘ ਸਭਾ ਕੰਨਿਆ ਪਾਠਸ਼ਾਲਾ ਦੀ ਹਰਮਨਦੀਪ ਕੌਰ ਨੇ ਪੰਜਾਬ ਮੈਰਿਟ ਵਿੱਚ ਦਸਵਾਂ ਸਥਾਨ ਪ੍ਰਾਪਤ ਕੀਤਾ

ਅਬੋਹਰ 14 ਮਈ। ਸਿੰਘ ਸਭਾ ਕੰਨਿਆ ਪਾਠਸ਼ਾਲਾ ਦੀਆਂ ਵਿਦਿਆਰਥਨਾਂ ਹਰ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੀਆਂ ਹਨ। ਸਕੂਲ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਤੇ ਸਮੂਹ ਸਟਾਫ ਦੀ ਮਿਹਨਤ ਸਦਕਾ ਬਾਰਵੀਂ ਕਲਾਸ ਦੇ ਨਤੀਜਿਆਂ ਵਿੱਚ ਪਾਠਸ਼ਾਲਾ ਦੀ ਵਿਦਿਆਰਥਨ ਹਰਮਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਪਿੰਡ ਕੁੰਡਲ ਨੇ ਬੋਰਡ ਦੀ ਮੈਰਿਟ ਸੂਚੀ ਵਿੱਚ ਪੰਜਾਬ ਭਰ ਵਿੱਚੋਂ ਦਸਵਾਂ ਸਥਾਨ ਪ੍ਰਾਪਤ ਕਰਕੇ ਸਕੂਲ, ਆਪਣੇ ਪਿੰਡ ਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਹਰਮਨਦੀਪ ਕੌਰ ਨੇ ਕਮਰਸ ਸਟਰੀਮ ਵਿੱਚ 490 ਅੰਕ ਲੈ ਕੇ ਮੈਰਿਟ ਸੂਚੀ ਵਿੱਚ ਪੰਜਾਬ ਭਰ ਵਿੱਚ ਦਸਵਾਂ ਤੇ ਫਾਜਿਲਕਾ ਜ਼ਿਲ੍ਹੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਹਰਮਨਦੀਪ ਕੌਰ ਦੀ ਇਸ ਪ੍ਰਾਪਤੀ ਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਕੂਲ ਦੇ ਚੇਅਰਮੈਨ ਜਸਪਿੰਦਰ ਸਿੰਘ ਜਾਖੜ, ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਤੇ ਸਟਾਫ ਮੈਂਬਰਾਂ ਨੇ ਹਰਮਨਦੀਪ ਕੌਰ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਉਹਨਾਂ ਕਿਹਾ ਕਿ ਸਕੂਲ ਦੀਆਂ ਵਿਦਿਆਰਥਨਾਂ ਹਰ ਸਾਲ ਬੋਰਡ ਦੇ ਨਤੀਜਿਆਂ ਵਿੱਚ ਮੱਲਾਂ ਮਾਰਦੀਆਂ ਹਨ। ਉਹਨਾਂ ਕਿਹਾ ਕਿ ਹਰਮਨਦੀਪ ਕੌਰ ਦੀ ਇਸ ਪ੍ਰਾਪਤੀ ਨਾਲ ਪੂਰੇ ਜ਼ਿਲ੍ਹੇ ਦਾ ਨਾਮ ਪੰਜਾਬ ਭਰ ਵਿੱਚ ਰੋਸ਼ਨ ਹੋਇਆ ਹੈ।

CATEGORIES
Share This

COMMENTS

Wordpress (0)
Disqus ( )
Translate