ਸੁਰਜੀਤ ਸਿੰਘ ਜੀਤ ਬਣੇ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦੇ ਮੈਂਬਰ

ਆਮ ਆਦਮੀ ਪਾਰਟੀ ਦੇ ਯੂਥ ਆਗੂ ਸੁਰਜੀਤ ਸਿੰਘ ਜੀਤ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸਮਾਜਿਕ ਸੁਰੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਸੁਰਜੀਤ ਸਿੰਘ ਜੀਤ ਨੇ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਆਮ ਆਦਮੀ ਪਾਰਟੀ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਲੀਡਰਸ਼ਿਪ ਦਾ ਧੰਨਵਾਦ ਕੀਤਾ। ਅਬੋਹਰ ਇਲਾਕੇ ਦੇ ਵੱਖ ਵੱਖ ਆਗੂਆਂ ਵੱਲੋਂ ਸੁਰਜੀਤ ਸਿੰਘ ਜੀਤ ਨੂੰ ਵਧਾਈ ਦਿੱਤੀ ਗਈ ਹੈ।

CATEGORIES
Share This

COMMENTS

Wordpress (0)
Disqus ( )
Translate