ਵਿਦਿਆਰਥੀਆਂ ਵਿੱਚ ਡੇਂਗੂ ਸੰਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ-ਡਾ.ਪ੍ਰੇਮ ਕੁਮਾਰ

ਕੌਮੀ ਡੇਂਗੂ ਦਿਵਸ ‘ਤੇ ਵਿਸ਼ੇਸ਼

ਸਿਹਤ ਵਿਭਾਗ ਦੀ ਟੀਮ ਵੱਲੋਂ “ਜਗਤਜੀਤ ਹਮੀਰਾ ਇੰਡਸਟਰੀ” ਵਿੱਚ ਮਨਾਇਆ ਗਿਆ ਕੌਮੀ ਡੇਂਗੂ ਦਿਵਸ – ਡਾ. ਪ੍ਰੇਮ ਕੁਮਾਰ

ਢਿੱਲਵਾਂ (16-05-2025): ਸਿਵਲ ਸਰਜਨ ਕਪੂਰਥਲਾ ਡਾ. ਰਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ “ਡੇਂਗੂ ਕੌਮੀ” ਦਿਵਸ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਪਹਿਲਾ ਬਲਾਕ ਪੱਧਰ ਤੇ ਡੇਂਗੂ ਕੌਮੀ ਦਿਵਸ ਮਨਾਇਆ ਗਿਆ ਜਿਸ ਤਹਿਤ ਆਮ ਲੋਕਾ ਅਤੇ ਮਰੀਜ਼ਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ, ਮੈਡੀਕਲ ਅਫਸਰ ਡਾ. ਸਰਵਲੀਨ ਕੌਰ, ਏ. ਐਮ. ਓ ਡਾ. ਗੌਰਵ ਕੁਮਾਰ ਅਤੇ ਬੀ.ਈ.ਈ ਮੋਨਿਕਾ, ਏ. ਐਨ. ਐਮ ਤਰਜੀਤ ਕੌਰ ਆਦਿ ਸਮੂਹ ਸਟਾਫ ਹਾਜ਼ਰ ਸੀ।
ਇਸ ਉਪਰੰਤ ਸਿਹਤ ਵਿਭਾਗ ਦੀ ਟੀਮ ਵੱਲੋਂ ਨਡਾਲਾ ਦੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪੱਬਲਿਕ ਸਕੂਲ ਵਿਖੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਡੇਂਗੂ ਜਾਗਰੂਕਤਾ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਬਹੁਤ ਹੀ ਪ੍ਰਭਾਵਸ਼ਾਲੀ ਤਸਵੀਰਾਂ ਵੀ ਬਣਾਈਆਂ ਗਈਆਂ ਸਨ। ਵਿਦਿਆਰਥੀਆਂ ਵੱਲੋਂ ਬਣਾਇਆ ਗਈਆਂ ਤਸਵੀਰਾਂ ਦੀ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਸ਼ਲਾਘਾ ਕੀਤੀ ਗਈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਡੇਂਗੂ ਸਬੰਧੀ ਅਤੇ ਸਵੱਛਤਾ ਮੁਹਿੰਮ ਸਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵੀ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਬ੍ਰਿਡਿੰਗ ਚੈਕਰ ਪਰਮਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਹਾਜ਼ਰ ਸਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਜਗਤਜੀਤ ਹਮੀਰਾ ਇੰਡਸਟਰੀ ਵਿਖੇ ਵੀ ਉਨ੍ਹਾਂ ਦੇ ਸਮੂਹ ਕਰਮਚਾਰੀਆਂ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਦੌਰਾਨ ਪ੍ਰਗਟ ਸਿੰਘ ਸਿਹਤ ਸੁਪਰਵਾਈਜ਼ਰ ਵੱਲੋਂ ਡੇਂਗੂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਿਹਤ ਵਿਭਾਗ ਵੱਲੋਂ ਡੇਂਗੂ ਰੋਕਥਾਮ ਸਬੰਧੀ ਕਿ ਦਿਸ਼ਾ ਨਿਰਦੇਸ਼ ਹਨ ਅਤੇ ਇਸ ਦੇ ਲੱਛਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਡੇਂਗੂ ਰੋਕਥਾਮ ਟੀਮ ਵਿੱਚ ਐਮ.ਪੀ.ਐਚ.ਡਬਲਿਓ ਸਿਮਰਨਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਅਰੁਣ ਕੁਮਾਰ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ, ਆਸ਼ਾ ਵਰਕਰਾਂ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਲੱਛਣ ਕਿ ਹਨ 👉

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਤੋਂ ਕਿਵੇਂ ਬੱਚੀਆਂ ਜਾ ਸਕਦਾ ਹੈ 👉

ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।

ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ

ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।

CATEGORIES
Share This

COMMENTS

Wordpress (0)
Disqus ( )
Translate