ਨਸ਼ਿਆ ਦੇ ਮਾੜੇ ਪ੍ਰਭਾਵਾਂ ਸੰਬੰਧੀ ਲੋਕਾਂ ਵਿਚ ਜਾਗਰੂਕਤਾ ਲਿਆਉਣਾ ਜ਼ਰੂਰੀ-ਡਾ.ਪ੍ਰੇਮ ਕੁਮਾਰ
“ਯੁੱਧ ਨਸ਼ਿਆ ਵਿਰੁੱਧ”
ਮਨੁੱਖ ਦੀ ਮੌਤ ਦਾ ਮਿੱਠਾ ਜ਼ਹਿਰ ਹੈ ਨਸ਼ਾ – ਡਾ. ਪ੍ਰੇਮ ਕੁਮਾਰ
ਅਬੋਹਰ18 ਮਈ।ਪੰਜਾਬ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ। ਜਿਸ ਤਹਿਤ ਨਸ਼ਾ ਮੁਕਤ ਯਾਤਰਾ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਯੋਗ ਅਗਵਾਈ ਵਿੱਚ ਕੀਤੀ ਜਾ ਰਹੀ ਹੈ। ਇਸ ਮੌਕੇ ਸਮੂਹ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ
ਨਸ਼ੇ ਦਾ ਸੇਵਨ ਮਨੁੱਖ ਦੀ ਜ਼ਿੰਦਗੀ ਲਈ ਇੱਕ ਮਿੱਠਾ ਜ਼ਹਿਰ ਹੈ ਜਿਸ ਦਾ ਨਤੀਜਾ ਮਨੂੱਖ ਦੀ ਮੌਤ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਅਤੇ ਆਮ ਲੋਕਾਂ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ ਹੈ। ਇਸ ਦੇ ਨਾਲ ਹੀ ਨਸ਼ੇ ਨੂੰ ਮਾਹਿਰ ਡਾਕਟਰ ਦੀ ਸਲਾਹ, ਸਮੇਂ ਸਿਰ ਯੋਗ ਇਲਾਜ ਅਤੇ ਪਰਿਵਾਰ ਦੇ ਆਪਸੀ ਸਹਿਯੋਗ ਨਾਲ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਆਪ ਹੀ ਸਮੇਂ ਸਿਰ ਛੱਡ ਦੇਣਾ ਅਤੇ ਸਮੇਂ ਸਿਰ ਡਾਕਟਰੀ ਸਲਾਹ ਨਾਲ ਯੋਗ ਇਲਾਗ ਸ਼ੁਰੂ ਕਰਵਾ ਲੈਣਾ ਮਨੁੱਖ ਦੀ ਸਭ ਤੋਂ ਵੱਡੀ ਸਮਝਦਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸਨੂੰ ਸਿਰਫ਼ ਲੋਕਾਂ ਦੀ ਭਾਗੀਦਾਰੀ ਨਾਲ ਹੀ ਕਾਮਯਾਬ ਬਣਾਇਆ ਜਾ ਸਕਦਾ ਹੈ।
ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਮੁਕਤ ਕਰਨਾ, ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਅਤੇ ਸਮਾਜ ਚ ਨਸ਼ਿਆ ਦੇ ਮਾੜੇ ਪ੍ਰਭਾਵਾਂ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦਾ ਮਾੜਾ ਪ੍ਰਭਾਵ ਕੇਵਲ ਸਰੀਰਕ ਤੇ ਹੀ ਨਹੀਂ ਸਗੋਂ ਸਮਾਜਿਕ, ਸੱਭਿਆਚਾਰਕ, ਭਾਵਨਾਤਮਕ ਅਤੇ ਆਰਥਿਕ ਤੌਰਤੇ ਵੀ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਨਾਲ ਫਾਰਮਾਸਿਸਟ ਸ਼ੁਭ ਕੁਮਾਰ, ਐਮ.ਪੀ.ਐਚ.ਡਬਲਿਯੂ ਸੁਖਦੇਵ ਸਿੰਘ, ਬਲਜਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ, ਕਰਮਚਾਰੀ ਆਦਿ ਨੁਮਾਇੰਦੇ ਹਾਜ਼ਰ ਸਨ।



