ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ

ਚੰਡੀਗੜ੍ਹ 19 ਮਈ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਚੇਅਰਮੈਨ ਵਾਈਸ ਚੇਅਰਮੈਨ ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ “ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ।”

ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।

CATEGORIES
TAGS
Share This

COMMENTS

Wordpress (0)
Disqus ( )
Translate