ਡੇਂਗੂ ਤੋਂ ਬਚਾਅ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ, ਸਾਰਿਆਂ ਦਾ ਸਹਿਯੋਗ ਜਰੂਰੀ-ਡਾ.ਸਰਬਜੀਤ ਸਿੰਘ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
ਕਰਤਾਰਪੁਰ 24 ਮਈ। : “ਹਰ ਸ਼ੁਕੱਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਦਾ ਡੇਂਗੂ ਸਰਵੇ ਅਤੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਦੇ ਮੱਦੇਨਜਰ ਸਿਵਲ ਸਰਜਨ ਜਲੰਧਰ ਡਾ. ਗੁਰਮੀਤ ਲਾਲ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਕਰਤਾਰਪੁਰ ਵਿੱਚ ਐਸ.ਐਮ.ਓ. ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਆਈ.ਐਮ.ਆਈ. ਇੰਸਟੀਚਿਉਟ ਆਫ ਨਰਸਿੰਗ ਬਿਧੀਪੁਰ ਅਤੇ ਫੋਨਿਕਸ ਦਾ ਗਲੋਬਲ ਇੰਸਟੀਚਿਉਟ ਆਫ ਨਰਸਿੰਗ ਰਾਮਪੁਰ ਦੇ ਵਿਦਿਆਰਥੀਆਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਚ ਡੇਂਗੂ ਸਰਵੇ ਅਤੇ ਲੋਕਾਂ ਨੂੰ ਜਾਗਰੂਕਤਾ ਕੀਤੀ ਗਈ। ਇਸ ਮੌਕੇ ਸਿਹਤ ਇੰਸ. ਕੇਵਲ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸਿਹਤ ਵਰਕਰ ਸੁਖਰਾਜ ਸਿੰਘ, ਪ੍ਰਗਟ ਸਿੰਘ, ਸੁਖਰਾਜ ਸਿੰਘ , ਨਰਸਿੰਗ ਟੀਉਟਰ ਸੈਮਸਨ,ਰੋਹਨੀ ਭੱਟੀ ਅਤੇ ਆਸ਼ਾ ਆਦਿ ਵਲੋਂ ਗਤੀਵਿਧੀਆਂ ਕੀਤੀਆਂ ਗਇਆ।
ਡਾ.ਸਰਬਜੀਤ ਸਿੰਘ ਨੇ ਦੱਸਿਆ ਕਿ ਟੀਮਾਂ ਵੱਲੋਂ ਘਰਾਂ ਅਤੇ ਦੁਕਾਨਾਂ ਵਿੱਚ ਜਾ ਕੇ ਗਮਲਿਆਂ, ਫ੍ਰਿਜਾਂ ਦੀ ਟ੍ਰੇਆਂ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾਕਿ ਡੇਂਗੂ ਦੀ ਰੋਕਥਾਮ ਲਈ ਸਾਵਧਾਨੀਆਂ ਵਰਤਣੀਆਂ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ। ਡੇਂਗੂ ਤੋਂ ਬਚਾਅ ਲਈ ਸਾਨੂੰ ਘਰਾਂ, ਕੰਮ ਕਰਨ ਵਾਲੀਆਂ ਥਾਵਾਂ ਅਤੇ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰਕੇ ਸੁਕਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੂਲਰਾਂ ਦਾ ਪਾਣੀ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ, ਫਰਿਜਾਂ ਦੀਆਂ ਟਰੇਆਂ ਵਿਚਲਾ ਪਾਣੀ ਕੱਢ ਕੇ ਟਰੇਅ ਨੂੰ ਸਾਫ ਕਰਨਾ ਚਾਹੀਦਾ ਹੈ। ਗਮਲਿਆਂ, ਟਾਇਰਾਂ, ਟੁੱਟੇ-ਭੱਜੇ ਬਰਤਨਾਂ ਆਦਿ ਵਿੱਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ‘ਚ ਦਰਦ, ਚਮੜੀ ਦੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਮਸੂੜਿਆਂ ਤੇ ਨੱਕ ‘ਚੋਂ ਖੂਨ ਵਗਣਾ ਆਦਿ ਡੇਂਗੂ ਦੇ ਲੱਛਣ ਹਨ ਅਤੇ ਅਜਿਹੇ ਲੱਛਣ ਦਿੱਸਣ ‘ਤੇ ਡੇਂਗੂ ਦੀ ਜਾਂਚ ਯਕੀਨੀ ਬਣਾਈ ਜਾਵੇ। ਸਿਹਤ ਵਿਭਾਗ ਵੱਲੋਂ ਡੇਂਗੂ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕ ਵਿੱਚ ਮੁੱਫਤ ਕੀਤੇ ਜਾਂਦੇ ਹਨ।

CATEGORIES
Share This

COMMENTS

Wordpress (0)
Disqus ( )
Translate